ਗੁਰਦਾਸਪੁਰ/ਬਟਾਲਾ | ਪੁੰਛ ‘ਚ ਸ਼ਹੀਦ ਹੋਏ ਫੌਜੀ ਹਰਕ੍ਰਿਸ਼ਨ ਸਿੰਘ ਦੇ ਘਰ CM ਮਾਨ ਪੁੱਜੇ ਤੇ ਪਰਿਵਾਰ ਨੂੰ 1 ਕਰੋੜ ਦਾ ਚੈੱਕ ਦਿੱਤਾ। ਪਤਨੀ ਨੂੰ ਰੱਬ ਦਾ ਭਾਣਾ ਮੰਨਣ ਦਾ ਹੌਸਲਾ ਦਿੱਤਾ।

ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦ ਹਰਕ੍ਰਿਸ਼ਨ ਸਿੰਘ ਦੇ ਪਿੰਡ ਤਲਵੰਡੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਹਨ। ਮੁੱਖ ਮੰਤਰੀ ਕਰੀਬ 11.45 ਵਜੇ ਸ਼ਹੀਦ ਦੇ ਘਰ ਪੁੱਜੇ। ਉਹਨਾਂ ਨੇ ਸ਼ਹੀਦ ਹਰਕ੍ਰਿਸ਼ਨ ਸਿੰਘ ਦੇ ਪਿਤਾ ਮੰਗਲ ਸਿੰਘ,ਮਾਤਾ ਪਿਆਰ ਕੌਰ,ਪਤਨੀ ਦਲਜੀਤ ਕੌਰ ਤੇ ਪ੍ਰੀਵਾਰ ਦੇ ਹੋਰਨਾਂ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਹੈ।

ਮੁੱਖ ਮੰਤਰੀ ਮਾਨ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸ਼ਹੀਦ ਦੀ ਕੁਰਬਾਨੀ ਤੇ ਸਾਨੂੰ ਮਾਣ ਹੈ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਦੀ ਪਤਨੀ ਦਲਜੀਤ ਕੌਰ ਨੂੰ 1 ਕਰੋੜ ਦੀ ਸਹਾਇਤਾ ਰਾਸ਼ੀ ਦਾ ਚੈੱਕ ਵੀ ਸੌਂਪਿਆ।

ਮਾਨ ਨੇ ਕਿਹਾ ਕਿ ਸ਼ਹੀਦ ਦੇ ਨਾਮ ਤੇ ਪਿੰਡ ਚ ਸਟੇਡੀਅਮ ਬਣਾਇਆ ਜਾਵੇਗਾ ਅਤੇ ਸਕੂਲ ਦਾ ਨਾਮ ਸ਼ਹੀਦ ਹਰਕ੍ਰਿਸ਼ਨ ਸਿੰਘ ਦੇ ਨਾਮ ਤੇ ਰੱਖਿਆ ਜਾਵੇਗਾ। ਮੁੱਖ ਮੰਤਰੀ ਮਾਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਾਰਟੀ ਤੌਰ ਤੇ ਵਿਚਾਰਕ ਮਤਭੇਦ ਹੋ ਸਕਦੇ ਹਨ ਪਰ ਬਾਦਲ ਸਾਹਿਬ ਦੇ ਚਲੇ ਜਾਣ ਤੇ ਪੰਜਾਬ ਨੂੰ ਵੱਡਾ ਘਾਟਾ ਪਿਆ ਹੈ।