ਚੰਡੀਗੜ੍ਹ, 1 ਦਸੰਬਰ | ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਵੱਖ-ਵੱਖ ਵਿਭਾਗਾਂ ਦੇ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਉਨ੍ਹਾਂ ਨੇ ਨਵ-ਨਿਯੁਕਤ ਉਮੀਦਵਾਰਾਂ ਨਾਲ ਖੁੱਲ੍ਹ ਕੇ ਗੱਲ ਕੀਤੀ।
CM ਮਾਨ ਵਲੋਂ ਵੱਖ-ਵੱਖ ਵਿਭਾਗਾਂ ‘ਚ ਨਵ-ਨਿਯੁਕਤ 251 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤੋਂ ‘ਰੰਗਲਾ ਪੰਜਾਬ’ ਬਣਾਉਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਾਂ। ਇਸ ਦੌਰਾਨ ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ‘ਤੇ ਵੀ ਨਿਸ਼ਾਨਾ ਸਾਧਿਆ।
ਸੀਐਮ ਮਾਨ ਨੇ ਕਿਹਾ ਕਿ ਖਜ਼ਾਨਾ ਖਾਲੀ ਨਹੀਂ ਸੀ ਬੱਸ ਨੀਅਤ ਖਾਲੀ ਸੀ। ਪਿਛਲੀਆਂ ਸਰਕਾਰਾਂ ਕੋਲ ਪੈਸੇ ਸੀ ਪਰ ਜੀਜਿਆਂ, ਸਾਲਿਆਂ ਤੇ ਆਪਣੇ ਰਿਸ਼ਤੇਦਾਰਾਂ ਨੂੰ ਹੀ ਦਿੱਤੇ, ਆਮ ਲੋਕਾਂ ਨੂੰ ਨਹੀਂ।
ਅਕਾਲੀ ਦਲ ‘ਤੇ ਨਿਸ਼ਾਨਾ ਵਿੰਨ੍ਹਦਿਆਂ ਮੁੱਖ ਮੰਤਰੀ ਭਗਵੰਤ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਆਪਣੇ ਨਾਲ ਹੀ ਅਕਾਲੀ ਦਲ ਲੈ ਗਿਆ, ਹੁਣ ਪਾਰਟੀ ਖ਼ਤਮ ਹੈ, ਇਨ੍ਹਾਂ ਨੂੰ ਹੁਣ ਇਕ ਵੀ ਵੋਟ ਨਹੀਂ ਪੈਣੀ। ਬਿਕਰਮ ਮੀਜੀਠੀਆ ‘ਤੇ ਵਰ੍ਹਦਿਆਂ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬਿਕਰਮ ਮਜੀਠੀਆ ਦੀ ਯੋਗਤਾ ਬੱਸ ਇਕ ਸਾਲਾ ਹੈ, ਸਵੇਰੇ ਹੀ ਮੈਨੂੰ ਗਾਲ੍ਹਾਂ ਕੱਢਣ ਲੱਗ ਜਾਂਦਾ।