CM ਮਾਨ ਨੇ ਰਾਹੁਲ ਗਾਂਧੀ ‘ਤੇ ਕੀਤਾ ਪਲਟਵਾਰ, ਕਿਹਾ- ਮੈਨੂੰ CM ਲੋਕਾਂ ਨੇ ਚੁਣਿਆ, ਚੰਨੀ ਨੂੰ ਤੁਸੀਂ

0
357

ਲੁਧਿਆਣਾ | ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਬਿਆਨ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਸਾਨੂੰ ਸਲਾਹ ਦੇਣ ਤੋਂ ਪਹਿਲਾਂ ਆਪਣੇ ਗਲੇ ਹੇਠ ਝਾਕਣ। ਰਾਹੁਲ ਨੂੰ ਲੋਕਤੰਤਰ ਜਾਂ ਲੋਕਤੰਤਰੀ ਮਰਿਆਦਾ ਬਾਰੇ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੇ ਮੁੱਖ ਮੰਤਰੀ ਚੁਣਿਆ ਹੈ, ਜਦਕਿ ਚਰਨਜੀਤ ਸਿੰਘ ਚੰਨੀ ਨੂੰ ਰਾਹੁਲ ਨੇ ਮੁੱਖ ਮੰਤਰੀ ਬਣਾਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਧੂਰੀ ਜਾਣਕਾਰੀ ਹਮੇਸ਼ਾ ਖਤਰਨਾਕ ਹੁੰਦੀ ਹੈ। ਕਾਂਗਰਸ ਦੇ ਮੁੱਖ ਮੰਤਰੀਆਂ ਨੂੰ ਕਠਪੁਤਲੀਆਂ ਵਾਂਗ ਨੱਚਾ ਕੇ ਲੋਕਤੰਤਰ ਦਾ ਵੱਡਾ ਨੁਕਸਾਨ ਕੀਤਾ ਗਿਆ ਹੈ। ਰਾਹੁਲ ਗਾਂਧੀ ਨੇ ਖੁਦ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਜ਼ਲੀਲ ਕੀਤਾ ਹੈ।

ਇਹ ਵੀ ਦੁੱਖ ਦੀ ਗੱਲ ਹੈ ਕਿ ਮੌਜੂਦਾ ਸੂਬਾ ਕਾਂਗਰਸ ਪ੍ਰਧਾਨ ਨੂੰ ਚੱਲ ਰਹੀ ਯਾਤਰਾ ਦੌਰਾਨ ਧੱਕੇ ਮਾਰ ਕੇ ਬੇਇੱਜ਼ਤ ਕੀਤਾ ਗਿਆ ਹੈ, ਜੋ ਅਸਲ ਵਿੱਚ ਮੀਡੀਆ ਵਿੱਚ ਸੁਰਖੀਆਂ ਬਟੋਰਨ ਲਈ ਹੈ। ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸੀ ਆਗੂ ਇਹ ਭੁੱਲ ਗਏ ਹਨ ਕਿ ਦੇਸ਼ ਵਿੱਚ ਲੋਕਤੰਤਰ ਦੇ ਕਤਲ ਵਿੱਚ ਉਨ੍ਹਾਂ ਦੇ ਪਰਿਵਾਰ ਦਾ ਹੱਥ ਹੈ ਅਤੇ ਲੋਕ ਉਨ੍ਹਾਂ ਨੂੰ ਇਸ ਗੁਨਾਹ ਲਈ ਕਦੇ ਮੁਆਫ਼ ਨਹੀਂ ਕਰਨਗੇ।