ਲੁਧਿਆਣਾ, 26 ਜਨਵਰੀ | ਸੀਐਮ ਮਾਨ ਨੇ ਅੱਜ 26 ਜਨਵਰੀ ਨੂੰ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਮੈਦਾਨ ਵਿਚ ਗਣਤੰਤਰ ਦਿਵਸ ‘ਤੇ ਝੰਡਾ ਲਹਿਰਾਇਆ। ਇਸ ਦੌਰਾਨ ਸੀਐੱਮ ਨੇ ਪਰੇਡ ਤੋਂ ਸਲਾਮੀ ਲਈ। ਉਨ੍ਹਾਂ ਕਿਹਾ ਕਿ ਰਿਪਬਲਿਕ ਡੇ ਪੰਜਾਬ ਕਾਰਨ ਆਇਆ। ਲੜਾਈਆਂ ਲੜੀਆਂ ਤੇ ਸ਼ਹਾਦਤਾਂ ਦਿੱਤੀਆਂ ਫਿਰ ਜਾ ਕੇ ਰਿਪਬਲਿਕ ਡੇ ਆਇਆ। ਇਸ ਲਈ ਅਸੀਂ ਰਿਬਲਕਿ ਡੇ ਖਾਸ ਤੌਰ ‘ਤੇ ਮਨਾਉਂਦੇ ਹਾਂ।
ਭਾਵੇਂ ਕੂਕਾ ਲਹਿਰ ਹੋਵੇ, ਪਗੜੀ ਸੰਭਾਲ ਜੱਟਾ, ਕਾਮਾਗਾਟਾ ਮਾਰੂ ਹੋਵੇ, ਇਹ ਸਾਰੀਆਂ ਲਹਿਰਾਂ ਪੰਜਾਬ ਤੋਂ ਚੱਲੀਆਂ। ਇਸ ਲਈ ਇਹ ਪੰਜਾਬ ਲਈ ਖਾਸ ਹੈ ਪਰ ਦੁੱਖ ਦੀ ਗੱਲ ਹੈ ਕਿ 25 ਜਨਵਰੀ, 15 ਅਗਸਤ ਨੂੰ ਪੰਜਾਬ ਦੀਆਂ ਝਾਕੀਆਂ ਕੱਢ ਦਿੱਤੀਆਂ ਜਾਂਦੀਆਂ ਹਨ। ਪੰਜਾਬ ਨੂੰ ਕੱਢ ਕੇ ਕਿਵੇਂ ਆਜ਼ਾਦੀ ਦਿਵਸ ਮਨਾ ਲਓਗੇ। ਸਾਡੇ ਸ਼ਹੀਦਾਂ ਦੀ ਇੱਜ਼ਤ ਘੱਟ ਨਹੀਂ ਹੋਣੀ ਚਾਹੀਦੀ।
ਇਸ ਦੇ ਨਾਲ ਹੀ CM ਮਾਨ ਨੇ ਕਿਹਾ ਕਿ ਮੇਰੇ ਘਰ ਮਾਰਚ ਵਿਚ ਖੁਸ਼ੀਆਂ ਆਉਣ ਵਾਲੀਆਂ ਹਨ। ਮੇਰੀ ਪਤਨੀ ਡਾ. ਗੁਰਪ੍ਰੀਤ ਕੌਰ 7ਵੇਂ ਮਹੀਨੇ ਦੀ ਪ੍ਰੈਗਨੈਂਟ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਮੈਂ ਅਜੇ ਤੱਕ ਇਹ ਪਤਾ ਨਹੀਂ ਕੀਤਾ ਕਿ ਮੁੰਡਾ ਹੋਵੇਗਾ ਜਾਂ ਧੀ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਬੇਟਾ-ਧੀ ਵਿਚ ਫਰਕ ਨਹੀਂ ਸਮਝਣਾ ਚਾਹੀਦਾ।
ਲਿੰਕ ‘ਤੇ ਕਲਿੱਕ ਕਰਕੇ ਵੇਖੋ ਵੀਡੀਓ
ਉਨ੍ਹਾਂ ਕਿਹਾ ਕਿ ਜਿਹੜਾ ਵੀ ਬੱਚਾ ਆਏ ਤੰਦਰੁਸਤ ਆਵੇ ਕਿਉਂਕਿ ਤੰਦੁਰਸਤੀ ਸਭ ਤੋਂ ਵੱਡੀ ਨਿਆਮਤ ਹੈ। ਨਾਲ ਹੀ ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਕਿਸੇ ਨੂੰ ਵੀ ਇਹ ਪਤਾ ਨਹੀਂ ਕਰਨਾ ਚਾਹੀਦਾ ਕਿ ਧੀ ਹੈ ਜਾਂ ਮੁੰਡਾ। CM ਮਾਨ ਨੇ ਕਿਹਾ ਕਿ ਨਾਰੀ ਸ਼ਕਤੀ ਦਾ ਸੰਕਲਪ ਪੰਜਾਬ ਸਰਕਾਰ ਵੱਲੋਂ ਬਹੁਤ ਵੱਡੇ ਪੱਧਰ ‘ਤੇ ਚਲਾਇਆ ਜਾਵੇਗਾ।
https://www.facebook.com/reel/380815484599288