ਬਾਰਿਸ਼ ਨਾਲ ਪ੍ਰਭਾਵਿਤ ਇਲਾਕਿਆਂ ਦਾ CM ਮਾਨ ਨੇ ਲਿਆ ਜਾਇਜ਼ਾ

0
840

ਚੰਡੀਗੜ੍ਹ | CM ਮਾਨ ਨੇ ਅੱਜ ਮੋਹਾਲੀ-ਖਰੜ ਅਤੇ ਰੋਪੜ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਨਦੀਆਂ ਦੇ ਪਾਣੀ ਦਾ ਪੱਧਰ ਵਧ ਗਿਆ ਹੈ, ਜਿਸ ਕਾਰਨ ਕਈ ਥਾਵਾਂ ‘ਤੇ ਹੜ੍ਹ ਆ ਗਏ ਹਨ। ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਇਸਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਪੂਰੇ ਪੰਜਾਬ ਵਿਚ 13 ਜੁਲਾਈ ਤੱਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ।

ਭਗਵੰਤ ਮਾਨ ਨੇ ਇਸ ਮੌਕੇ ਜਿਥੇ ਲੋਕਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ, ਉਥੇ ਹੀ ਪੰਜਾਬ ਵਿਚ ਪਾਣੀ ਦੀ ਤਬਾਹੀ ਕਾਰਨ ਜੋ ਕੁਝ ਵੀ ਵਾਪਰਿਆ ਹੈ, ਉਸ ਬਾਰੇ ਕਈ ਐਲਾਨ ਵੀ ਕੀਤੇ। ਉਨ੍ਹਾਂ ਕਿਹਾ ਕਿ ਜਿਥੇ ਵੀ ਨੁਕਸਾਨ ਹੋਇਆ ਹੈ, ਉਥੇ ਉਚਿਤ ਮੁਆਵਜ਼ਾ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਹਿਮਾਚਲ ਤੋਂ ਲਗਾਤਾਰ ਪਾਣੀ ਆ ਰਿਹਾ ਹੈ ਅਤੇ ਜਦੋਂ ਤਕ ਬਾਰਿਸ਼ ਘੱਟ ਨਹੀਂ ਹੁੰਦੀ, ਉਦੋਂ ਤਕ ਕੁਝ ਵੀ ਕਹਿਣਾ ਮੁਸ਼ਕਲ ਹੈ ਫਿਰ ਵੀ ਪ੍ਰਸ਼ਾਸਨਿਕ ਅਧਿਕਾਰੀ ਤੇ ਸਾਰੇ ਮੰਤਰੀ ਤੇ ਵਿਧਾਇਕ ਬਾਹਰ ਆ ਗਏ ਹਨ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਜਿਸ ਤਰ੍ਹਾਂ ਦੇ ਹਾਲਾਤ ਬਣ ਗਏ ਹਨ, ਉਸ ‘ਚ ਸਰਕਾਰੀ ਤੌਰ ‘ਤੇ ਫੌਜ ਦੀ ਮਦਦ ਨਹੀਂ ਮੰਗੀ ਗਈ ਸਿਰਫ ਪਟਿਆਲਾ ‘ਚ ਹੀ ਸਥਾਨਕ ਪੱਧਰ ‘ਤੇ ਫੌਜ ਦੀ ਮਦਦ ਲਈ ਗਈ ਸੀ ਅਤੇ ਹੁਣ ਸਥਿਤੀ ਸਰਕਾਰ ਦੇ ਕੰਟਰੋਲ ‘ਚ ਹੁੰਦੀ ਜਾਪਦੀ ਹੈ ਪਰ ਜੇਕਰ ਲੋੜ ਪਈ ਤਾਂ ਫੌਜ ਦੀ ਮਦਦ ਲਈ ਜਾ ਸਕਦੀ ਹੈ।

ਇਸ ਤੋਂ ਇਲਾਵਾ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਨਾਲ ਹੋਈ ਗੱਲਬਾਤ ਬਾਰੇ ਵੀ ਕਿਹਾ ਕਿ ਜਿਸ ਤਰ੍ਹਾਂ ਦੀ ਵੀ ਮਦਦ ਦੀ ਲੋੜ ਹੈ, ਕੇਂਦਰ ਵੱਲੋਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਗਿਆ ਹੈ ਅਤੇ ਲੋਕਾਂ ਨੂੰ ਅਪੀਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮਦਦ ਲਈ ਪ੍ਰਸ਼ਾਸਨਿਕ ਤੰਤਰ ਦਿਨ-ਰਾਤ ਕੰਮ ਕਰ ਰਿਹਾ ਹੈ, ਉਥੇ ਹੀ ਪੁਰਾਣੇ ਨੇਤਾਵਾਂ ‘ਤੇ ਤੰਜ ਕੱਸਦਿਆਂ ਕਿਹਾ ਕਿ ਮੈਂ ਹੈਲੀਕਾਪਟਰ ਤੋਂ ਤਸਵੀਰਾਂ ਦੇਖਣ ਨਹੀਂ ਆਇਆ ਪਰ ਜੇਕਰ ਮੈਨੂੰ ਖੁਦ ਵੀ ਪਾਣੀ ਵਿਚ ਜਾਣਾ ਪਿਆ ਤਾਂ ਮੈਂ ਲੋਕਾਂ ਤੱਕ ਪਹੁੰਚਾਂਗਾ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ