CM ਮਾਨ ਅੱਜ ਨੀਤੀ ਆਯੋਗ ਦੀ ਬੈਠਕ ‘ਚ ਹਿੱਸਾ ਲੈਣ ਜਾ ਰਹੇ, ਸੂਬੇ ਨੂੰ MSP ਕਮੇਟੀ ਤੋਂ ਬਾਹਰ ਰੱਖਣ ਦਾ ਮੁੱਦਾ ਉਠਾਉਣਗੇ

0
2784

ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਅੱਜ ਨੀਤੀ ਆਯੋਗ ਦੀ ਬੈਠਕ ਵਿੱਚ ਹਿੱਸਾ ਲੈਣਗੇ। ਇਹ ਬੈਠਕ ਦਿੱਲੀ ਵਿਚ ਹੋਣ ਜਾ ਰਹੀ ਹੈ। ਸੀਐਮ ਇਸ ਬੈਠਕ ਵਿਚ ਪੀਐਮ ਨਰਿੰਦਰ ਮੋਦੀ ਕੋਲ ਸੂਬੇ ਨੂੰ MSP ਕਮੇਟੀ ਤੋਂ ਬਾਹਰ ਰੱਖਣ ਦਾ ਮੁੱਦਾ ਵੀ ਚੁੱਕਣਗੇ। ਉਹ ਐਤਵਾਰ ਨੂੰ ਨੀਤੀ ਆਯੋਗ ਦੀ ਮੀਟਿੰਗ ‘ਚ ਸ਼ਾਮਲ ਹੋ ਕਿ ਪੰਜਾਬ ਨੂੰ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਬਣਾਈ ਕਮੇਟੀ ਤੋਂ ਬਾਹਰ ਰੱਖਣ ਦੇ ਮੁੱਦੇ ਦਾ ਵਿਰੋਧ ਵੀ ਕਰਨਗੇ।

ਮੁੱਖ ਮੰਤਰੀ ਮਾਨ ਨੇ ਕਿਹਾ, “ਮੈਂ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਜਾ ਰਿਹਾ ਹਾਂ ਇਹ 2 ਦਿਨ ਦਾ ਅਫੇਅਰ ਹੋਵੇਗਾ।ਮੈਂ ਸਹੀ ਹੋਮਵਰਕ ਨਾਲ ਜਾ ਰਿਹਾ ਹਾਂ ਕਿ ਪੰਜਾਬ ਦੇ ਮੁੱਦੇ ਉੱਥੇ ਕਿਵੇਂ ਉਠਾਏ ਜਾਣਗੇ।”

ਇਸ ਤੋਂ ਪਹਿਲਾਂ ਨੀਤੀ ਆਯੋਗ ਨੇ ਸਾਬਕਾ ਮੁੱਖ ਮੰਤਰੀ ਨੂੰ ਵੀ ਬੁਲਾਇਆ ਸੀ ਪਰ ਉਹ ਨਹੀਂ ਗਏ ਸਨ।3 ਸਾਲਾਂ ਬਾਅਦ ਨੀਤੀ ਆਯੋਗ ‘ਚ ਪੰਜਾਬ ਦਾ ਨੁਮਾਇੰਦਾ ਜਾ ਰਿਹਾ ਹੈ। ਪਾਣੀ ਦੇ ਮੁੱਦੇ, ਕਿਸਾਨਾਂ ਦੇ ਕਰਜ਼ੇ ਦਾ ਮੁੱਦਾ, ਐਮਐਸਪੀ ਕਾਨੂੰਨੀ ਗਾਰੰਟੀ, ਨਹਿਰੀ ਸਿਸਟਮ, ਬੁੱਢਾ ਨਾਲਾ, BBMB, PU ਮੁੱਦਾ, ਸਿਹਤ ਅਤੇ ਉਦਯੋਗ ਦਾ ਮੁੱਦਾ ਵੀ ਚੁੱਕਿਆ ਜਾਏਗ।

ਮੁੱਖ ਮੰਤਰੀ ਮਾਨ ਨੇ ਕਿਹਾ, “ਮੈਂ ਉੱਥੇ ਇਨ੍ਹਾਂ ਮੁੱਦਿਆਂ ਨੂੰ ਉਠਾਵਾਂਗਾ। ਇਹ 7ਵੀਂ ਮੀਟਿੰਗ ਹੈ। ਇਸ ਤੋਂ ਪਹਿਲਾਂ ਉਹ ਕੋਈ ਵੀ 4 ਮੀਟਿੰਗਾਂ ਵਿੱਚ ਸ਼ਾਮਲ ਨਹੀਂ ਹੋਇਆ ਸੀ। ਇਹ ਗੰਭੀਰਤਾ ਨੂੰ ਦਰਸਾਉਂਦਾ ਹੈ। ਅਸੀਂ ਪੰਜਾਬ ਲਈ ਗੱਲ ਕਰਨ ਦਾ ਇਹ ਮੌਕਾ ਨਹੀਂ ਗੁਆਵਾਂਗੇ।”