ਫਿਰੋਜ਼ਪੁਰ ‘ਚ CM ਮਾਨ ਨੇ ਸਾਰਾਗੜ੍ਹੀ ਵਾਰ ਮੈਮੋਰੀਅਲ ਦਾ ਰੱਖਿਆ ਨੀਂਹ-ਪੱਥਰ

0
1505

ਫਿਰੋਜ਼ਪੁਰ, 12 ਸਤੰਬਰ | ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਾਗੜ੍ਹੀ ਵਾਰ ਮੈਮੋਰੀਅਲ ਦਾ ਨੀਂਹ-ਪੱਥਰ ਰੱਖਿਆ। ਇਸ ਦੇ ਨਾਲ ਹੀ ਸ਼ਹੀਦਾਂ ਨੂੰ ਨਮਨ ਕੀਤਾ। ਦੱਸ ਦਈਏ ਕਿ ਸਾਰਾਗੜ੍ਹੀ ਦੀ 126 ਵਰ੍ਹੇਗੰਢ ਉਤੇ ਇਹ ਨੀਂਹ-ਪੱਥਰ ਰੱਖਿਆ ਗਿਆ। ਇਸ ਦੌਰਾਨ ਸ੍ਰੀ ਅਖੰਡ ਪਾਠ ਵੀ ਚੱਲ ਰਹੇ ਹਨ। ਅੱਜ ਸੂਬਾ ਪੱਧਰੀ ਸਮਾਗਮ ਸੀ।

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੈਟਲ ਆਫ਼ ਸਾਰਾਗੜ੍ਹੀ ਦੀ ਲੜਾਈ ਦੇ ਸ਼ਹੀਦਾਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾਂਜਲੀ ਭੇਟ ਕਰਨ ਲਈ ਫ਼ਿਰੋਜ਼ਪੁਰ ਛਾਉਣੀ ਸਥਿਤ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਪੁੱਜੇ। ਇੱਥੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ 21 ਯੋਧਿਆਂ ਨੂੰ ਪ੍ਰਣਾਮ ਕੀਤਾ ਅਤੇ ਸ੍ਰੀ ਅਖੰਡ ਸਾਹਿਬ ਦੇ ਪਾਠ ਵਿੱਚ ਹਿੱਸਾ ਲਿਆ।

ਫ਼ਿਰੋਜ਼ਪੁਰ ਪਹੁੰਚਣ ਤੋਂ ਪਹਿਲਾਂ CM ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ- “ਸਾਰਾਗੜ੍ਹੀ ਦੀ ਲੜਾਈ…ਅਣਖ ਦੀ ਲੜਾਈ ਲੜੀ ਗਈ…ਸਾਰਾਗੜ੍ਹੀ ਦਿਵਸ ਦੇ ਮੌਕੇ ‘ਤੇ ਮੈਂ 36ਵੀਂ ਸਿੱਖ ਰੈਜੀਮੈਂਟ ਦੇ 21 ਯੋਧਿਆਂ ਨੂੰ ਦਿਲੋਂ ਸਲਾਮ ਕਰਦਾ ਹਾਂ ਜਿਨ੍ਹਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ”