SGPC ਦੇ ਪ੍ਰਧਾਨ ਵਲੋਂ ਅਕਾਲੀ ਦਲ ਲਈ ਪ੍ਰਚਾਰ ‘ਤੇ CM ਮਾਨ ਨੇ ਚੁੱਕੇ ਸਵਾਲ

0
727

ਚੰਡੀਗੜ੍ਹ | ਜਲੰਧਰ ਜ਼ਿਮਨੀ ਚੋਣ ਲਈ ਸਿਆਸੀ ਮੈਦਾਨ ਭਖਿਆ ਹੋਇਆ ਹੈ। ਸਾਰੀਆਂ ਸਿਆਸੀ ਧਿਰਾਂ ਨੇ ਜਿੱਤ ਲਈ ਜ਼ੋਰ ਲਾਇਆ ਹੋਇਆ ਹੈ। ਸੀਐਮ ਮਾਨ ਨੇ SGPC ਵਲੋਂ ਅਕਾਲੀ ਦਲ ਦੇ ਹੱਕ ‘ਚ ਪ੍ਰਚਾਰ ਕਰਨ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਧਾਮੀ ਵਲੋਂ ਡਾ. ਸੁਖਵਿੰਦਰ ਸੁੱਖੀ ਦੇ ਹੱਕ ਵਿਚ ਵੋਟਾਂ ਮੰਗਣ ਦੇ ਇਲਜ਼ਾਮ ਲਗਾਏ।

ਉਨ੍ਹਾਂ ਕਿਹਾ ਕਿ ‘ਇੱਕ ਅਜਿਹੀ ਰਾਜਨੀਤਕ ਪਾਰਟੀ ਜਿਸ ਉੱਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਲਜ਼ਾਮ ਲੱਗਦੇ ਨੇ… ਉਸ ਪਾਰਟੀ ਦੇ ਹੱਕ ‘ਚ SGPC ਦੇ ਪ੍ਰਧਾਨ ਦੁਆਰਾ ਵੋਟਾਂ ਦਾ ਪ੍ਰਚਾਰ ਕਰਨਾ ਕਿੰਨਾ ਕੁ ਜਾਇਜ਼ ਹੈ ??? ਕੀ ਇਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਨਹੀਂ ??ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਅਕਾਲੀ ਦਲ ਬਾਦਲ ਦੇ ਹੱਕ ਪ੍ਰਚਾਰ ਉਤੇ ਤਿੱਖੇ ਸਵਾਲ ਕੀਤੇ।