ਸੰਗਰੂਰ, 24 ਮਾਰਚ | ਪੰਜਾਬ ‘ਚ ਪਿਛਲੇ ਚਾਰ ਦਿਨਾਂ ਤੋਂ ਜ਼ਹਿਰੀਲੀ ਸ਼ਰਾਬ ਨੇ ਤਬਾਹੀ ਮਚਾਈ ਹੋਈ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨ ਲਈ ਸੰਗਰੂਰ ਪੁੱਜੇ ਹਨ। ਇਸ ਦੌਰਾਨ ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਗ੍ਰਹਿ ਜ਼ਿਲਾ ਹੈ। ਇਸ ਤੋਂ ਇਲਾਵਾ ਦੋ ਮੰਤਰੀ ਹਰਪਾਲ ਚੀਮਾ ਅਤੇ ਅਮਨ ਅਰੋੜਾ ਵੀ ਇੱਥੋਂ ਆਉਂਦੇ ਹਨ।
ਪਿਛਲੇ ਦਿਨੀਂ ਸੰਗਰੂਰ ਜ਼ਿਲੇ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਕਰ ਕੇ ਕਈ ਮੌਤਾਂ ਹੋਈਆਂ ਸੀ । ਅੱਜ ਮੌਕੇ ‘ਤੇ ਜਾ ਕੇ CM ਭਗਵੰਤ ਮਾਨ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਹਰ ਸਮੇਂ ਇਨ੍ਹਾਂ ਪਰਿਵਾਰਾਂ ਦੀ ਮਦਦ ਦਾ ਭਰੋਸਾ ਦਿੱਤਾ, ਨਾਲ ਹੀ ਕਿਹਾ ਕਿ ਮਾਸੂਮ ਲੋਕਾਂ ਦੇ ਇਨ੍ਹਾਂ ਕਾਤਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ । ਇਹ ਮੌਤਾਂ ਨਹੀਂ ਕਤਲ ਹਨ, ਕਾਨੂੰਨ ਮੁਤਾਬਕ ਸਖਤ ਸਜ਼ਾ ਦਿੱਤੀ ਜਾਵੇਗੀ।