CM ਮਾਨ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਲੈ ਕੇ ਆਪਣੇ ਪੁਰਾਣੇ ਸਟੈਂਡ ‘ਤੇ ਕਾਇਮ

0
111

ਜਲੰਧਰ|ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਲੈ ਕੇ ਆਪਣੇ ਪੁਰਾਣੇ ਸਟੈਂਡ ‘ਤੇ ਡਟੇ ਹੋਏ ਹਨ ਅਤੇ ਉਹ ਲਗਾਤਾਰ ਰਾਜਪਾਲ ‘ਤੇ ਸੰਵਿਧਾਨਕ ਮਰਿਆਦਾ ਤੋੜਨ ਦੇ ਦੋਸ਼ ਲਗਾ ਰਹੇ ਹਨ।

ਮੁੱਖ ਮੰਤਰੀ ਨੇ ਪੰਜਾਬ ਤੋਂ ਬਾਹਰ ਹਰ ਰੈਲੀ ਵਿੱਚ ਰਾਜਪਾਲ ਉੱਤੇ ਪੰਜਾਬ ਸਰਕਾਰ ਦੇ ਕੰਮਕਾਜ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਕਰਨ ਦੇ ਦੋਸ਼ ਲਾਏ ਹਨ। ਮੁੱਖ ਮੰਤਰੀ ਦੇ ਨੇੜਲੇ ਆਗੂਆਂ ਦਾ ਮੰਨਣਾ ਹੈ ਕਿ ਭਗਵੰਤ ਮਾਨ ਰਾਜਪਾਲ ਵੱਲੋਂ ਉਨ੍ਹਾਂ ਨੂੰ ਭੇਜੇ ਕਿਸੇ ਵੀ ਪੱਤਰ ਦਾ ਜਵਾਬ ਨਹੀਂ ਦੇਣਗੇ ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਰਾਜਪਾਲ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਸਰਕਾਰ ਦੇ ਕੰਮ ਵਿੱਚ ਦਖਲ ਦੇ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ ਰਾਜਪਾਲ ‘ਤੇ ਸਿੱਧਾ ਹਮਲਾ ਬੋਲਦਿਆਂ ਕਿਹਾ ਸੀ ਕਿ ਰਾਜਪਾਲ ਆਪਣੀ ਸੰਵਿਧਾਨਕ ਡਿਊਟੀ ਨਿਭਾਉਣ ‘ਚ ਨਾਕਾਮ ਰਹੇ ਹਨ ਅਤੇ ਉਨ੍ਹਾਂ ਨੇ ਵਿਧਾਨ ਸਭਾ ਦੀ ਕਾਰਵਾਈ ਦੀ ਵੀਡੀਓ ਫੁਟੇਜ ਵੀ ਜਾਰੀ ਕੀਤੀ ਸੀ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਸੀ ਕਿ ਰਾਜਪਾਲ ਨੇ ਲੋਕਤੰਤਰੀ ਕਨਵੈਨਸ਼ਨ ਨੂੰ ਤੋੜਿਆ ਹੈ ਕਿ ਵਿਧਾਨ ਸਭਾ ਨੂੰ ਰਾਜਪਾਲ ਦੇ ਸੰਬੋਧਨ ਦੌਰਾਨ ਰਾਜਪਾਲ ਨੇ ‘ਮੇਰੀ ਸਰਕਾਰ’ ਕਹਿ ਕੇ ਸਦਨ ਨੂੰ ਸੰਬੋਧਨ ਕਰਨਾ ਹੁੰਦਾ ਹੈ ਪਰ ਰਾਜਪਾਲ ਨੇ ਅਜਿਹਾ ਨਹੀਂ ਕੀਤਾ।

ਜਿੱਥੇ ਰਾਜਪਾਲ ਇੱਕ ਹੋਰ ਮੁੱਖ ਮੰਤਰੀ ਵੱਲੋਂ ਲਿਖੇ ਪੱਤਰਾਂ ਦਾ ਜਵਾਬ ਨਾ ਦੇਣ ਦੇ ਦੋਸ਼ ਲਗਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਮੁੱਖ ਮੰਤਰੀ ਦਾ ਸਪੱਸ਼ਟ ਸਟੈਂਡ ਹੈ ਕਿ ਉਹ ਕਿਸੇ ਵੀ ਪੱਤਰ ਦਾ ਜਵਾਬ ਨਹੀਂ ਦੇਣਗੇ ਕਿਉਂਕਿ ਪਿਛਲੀਆਂ ਸਰਕਾਰਾਂ ਦੌਰਾਨ ਕਦੇ ਵੀ ਕਿਸੇ ਰਾਜਪਾਲ ਨੇ ਅਜਿਹੀ ਦਖ਼ਲਅੰਦਾਜ਼ੀ ਨਹੀਂ ਕੀਤੀ। ਜਿਵੇਂ ਮੌਜੂਦਾ ਰਾਜਪਾਲ ਹੁਣ ਕਰ ਰਹੇ ਹਨ।

ਆਉਣ ਵਾਲੇ ਸਮੇਂ ਵਿੱਚ ਮੁੱਖ ਮੰਤਰੀ ਵੱਲੋਂ ਰਾਜਪਾਲ ਖ਼ਿਲਾਫ਼ ਹੋਰ ਵੀ ਹਮਲਾਵਰ ਰੁਖ਼ ਅਪਣਾਇਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਅਗਲੇ ਦਿਨਾਂ ਵਿਚ ਪੰਜਾਬ ਤੋਂ ਬਾਹਰ ਚੋਣ ਰੈਲੀਆਂ ਵਿਚ ਹਿੱਸਾ ਲੈਣਾ ਹੈ ਅਤੇ ਇਸ ਦੌਰਾਨ ਮੁੱਖ ਮੰਤਰੀ ਇਕ ਵਾਰ ਫਿਰ ਰਾਜਪਾਲ ‘ਤੇ ਵਾਰ ਕਰ ਸਕਦੇ ਹਨ।