CM ਮਾਨ ਨੇ ਸੁਖਜਿੰਦਰ ਰੰਧਾਵਾ ਨੂੰ ਭੇਜਿਆ ਨੋਟਿਸ, ਲਿਖਿਆ – ਆਹ ਲਓ ਰੰਧਾਵਾ ਸਾਬ੍ਹ ਤੁਹਾਡੇ “ਅੰਸਾਰੀ” ਵਾਲਾ ਨੋਟਿਸ

0
262

ਚੰਡੀਗੜ੍ਹ | ਮੁਖਤਾਰ ਅੰਸਾਰੀ ਮਾਮਲੇ ਵਿਚ CM ਮਾਨ ਨੇ ਸੁਖਜਿੰਦਰ ਰੰਧਾਵਾ ਨੂੰ ਨੋਟਿਸ ਭੇਜ ਦਿੱਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਕੇ ਲਿਖਿਆ ਕਿ ”ਆਹ ਲਓ ਰੰਧਾਵਾ ਸਾਬ੍ਹ ਤੁਹਾਡੇ “ਅੰਸਾਰੀ” ਵਾਲਾ ਨੋਟਿਸ”। ਜ਼ਿਕਰਯੋਗ ਹੈ ਕਿ ਇਸ ਨੋਟਿਸ ਵਿਚ ਸਰਕਾਰ ਨੇ ਪੈਸੇ ਦੀ ਰਿਕਵਰੀ ਵਾਲਾ ਵੇਰਵਾ ਜਨਤਕ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਭਗਵੰਤ ਮਾਨ ਨੇ ਬੀਤੇ ਕੱਲ੍ਹ ਟਵੀਟ ਕਰਕੇ ਕਿਹਾ ਸੀ ਕਿ ”ਯੂਪੀ ਦੇ ਗੈਂਗਸਟਰ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ ਵਿਚ ਰੱਖਣ ਅਤੇ ਸੁਪਰੀਮ ਕੋਰਟ ਵਿਚ ਉਸ ਦਾ ਕੇਸ ਲੜਨ ਲਈ 55 ਲੱਖ ਰੁਪਏ ਦੀ ਫੀਸ ਪੰਜਾਬ ਦੇ ਖ਼ਜ਼ਾਨੇ ਵਿਚੋਂ ਨਹੀਂ ਦਿੱਤੀ ਜਾਵੇਗੀ। ਇਹ ਪੈਸਾ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਤੋਂ ਵਸੂਲ ਕੀਤਾ ਜਾਵੇਗਾ। ਭੁਗਤਾਨ ਨਾ ਕਰਨ ਦੀ ਸੂਰਤ ਵਿਚ ਉਨ੍ਹਾਂ ਦੀ ਪੈਨਸ਼ਨ ਅਤੇ ਹੋਰ ਸਰਕਾਰੀ ਲਾਭ ਰੱਦ ਕਰ ਦਿੱਤੇ ਜਾਣਗੇ।”

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ