ਮੋਰਿੰਡਾ ‘ਚ ਬੇਅਦਬੀ ਦੀ ਘਟਨਾ ‘ਤੇ ਬੋਲੇ CM ਮਾਨ : ਆਰੋਪੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ

0
1412

ਰੋਪੜ/ਮੋਰਿੰਡਾ | ਮੋਰਿੰਡਾ ‘ਚ ਬੇਅਦਬੀ ਦੀ ਘਟਨਾ ‘ਤੇ CM ਮਾਨ ਨੇ ਕਿਹਾ ਕਿ ਆਰੋਪੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਦੱਸ ਦਈਏ ਕਿ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਨੌਜਵਾਨ ਸਿੱਖ ਵੱਲੋਂ ਗੁਰਦੁਆਰਾ ਸਾਹਿਬ ‘ਚ ਦਾਖਲ ਹੋ ਕੇ ਪਾਠ ਕਰ ਰਹੇ ਪਾਠੀ ਸਿੰਘਾਂ ਨਾਲ ਕੁੱਟਮਾਰ ਕੀਤੀ ਗਈ। ਬੇਅਦਬੀ ਤੋਂ ਬਾਅਦ ਗੁੱਸੇ ‘ਚ ਆਏ ਲੋਕਾਂ ਨੇ ਮੋਰਿੰਡਾ ਦੇ ਕੈਨੋਰ ਚੌਕ ‘ਚ ਜਾਮ ਲਗਾ ਦਿੱਤਾ।

ਪ੍ਰਦਰਸ਼ਨਕਾਰੀ ਜ਼ਮੀਨ ‘ਤੇ ਬੈਠ ਗਏ ਤੇ ਸਤਿਨਾਮ-ਵਾਹਿਗੁਰੂ ਦੇ ਜਾਪ ਸ਼ੁਰੂ ਕਰ ਦਿੱਤੇ। ਮੌਕੇ ‘ਤੇ ਐੱਸਐੱਚਓ ਹਰਸ਼ ਗੌਤਮ ਨੇ ਪਹੁੰਚ ਕੇ ਉਨ੍ਹਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਧਰਨਾਕਾਰੀ ਇਸ ਗੱਲ ‘ਤੇ ਅੜੇ ਰਹੇ। ਬੇਅਦਬੀ ਕਰਨ ਵਾਲੇ ਵਿਅਕਤੀ ਨੇ ਗੁਰਦੁਆਰਾ ਸਾਹਿਬ ਵਿਚ ਪਹਿਲਾਂ ਪਾਠ ਕਰ ਰਹੇ ਪਾਠੀ ਦੀ ਕੁੱਟਮਾਰ ਕੀਤੀ ਤੇ ਫਿਰ ਗੁਰੂ ਸਾਹਿਬ ਦੇ ਪਾਵਨ ਅੰਗਾਂ ਨਾਲ ਛੇੜਛਾੜ ਕੀਤੀ।

ਨੌਜਵਾਨ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਤੇ ਗ੍ਰੰਥੀ ਸਿੰਘ ਦੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਸੰਗਤ ਨੇ ਉਸ ਨੂੰ ਕਾਬੂ ਕਰ ਲਿਆ। ਬਾਅਦ ਵਿਚ ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿਚ ਲਿਆ। ਮੋਰਿੰਡਾ ਦੇ ਕੈਨੌਰ ਚੌਕ ਸਥਿਤ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਦੇ ਵਿਰੋਧ ਵਿਚ ਸੰਗਤ ਵੱਲੋਂ ਲਗਾਏ ਜਾਮ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਐੱਸਜੀਪੀਸੀ ਮੈਂਬਰ ਅਜਮੇਰ ਸਿੰਘ ਖੇੜਾ ਵੀ ਪਹੁੰਚੇ ਹਨ।