CM ਮਾਨ ਨੇ ਸਿੱਧੂ-ਮਜੀਠੀਆ ਦੀ ਜੱਫ਼ੀ ਤੇ ਸਾਰੀਆਂ ਪਾਰਟੀਆਂ ਦੀ ਸਾਂਝੀ ਮੀਟਿੰਗ ‘ਤੇ ਕੱਸਿਆ ਵਿਅੰਗ, ਕਿਹਾ, “ਸਾਰੇ ਇਕੋ ਥਾਲੀ ਦੇ ਚੱਟੇ ਵੱਟੇ”

0
941

ਚੰਡੀਗੜ੍ਹ | ਬੀਤੇ ਦਿਨੀਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ, ਬਸਪਾ, ਸ਼੍ਰੋਮਣੀ ਅਕਾਲੀ ਦਲ (ਸੰਯੁਕਤ), ਲੋਕ ਇਨਸਾਫ਼ ਪਾਰਟੀ, ਲੋਕ ਭਲਾਈ ਪਾਰਟੀ ਅਤੇ ਖੱਬੀਆਂ ਪਾਰਟੀਆਂ ਦੇ ਆਗੂਆਂ ਨੇ ‘ਅਜੀਤ’ ਪ੍ਰਕਾਸ਼ਨ ਸਮੂਹ ਅਤੇ ਇਸ ਦੇ ਮੁੱਖ ਸੰਪਾਦਕ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਦੇ ਵਿਰੋਧ ‘ਚ ਸਰਬ ਪਾਰਟੀ ਮੀਟਿੰਗ ਕੀਤੀ ਸੀ। ਇਸ ਮੀਟਿੰਗ ਦੌਰਾਨ ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੱਧੂ ਅਤੇ ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਜੱਫੀ ਵੀ ਪਾਈ ਸੀ।

सिद्धू-मजीठिया की जफ्फी का विवाद:भगवंत मान ने बिना नाम लिए कसा तंज...,  कहा-एक थाली के चट्टे बट्टे - Punjab Cm Bhagwant Mann Verbal Attack On  Navjot Singh Sidhu And Bikram Singh ...

ਇਸ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੱਧੂ ਅਤੇ ਅਕਾਲੀ ਲੀਡਰ ਬਿਕਰਮ ਮਜੀਠੀਆ ਦੀ ਸਟੇਜ ‘ਤੇ ਪਈ ਜੱਫ਼ੀ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਅੰਗ ਕੱਸਦਿਆਂ ਹੋਇਆਂ, ਇਨ੍ਹਾਂ ਨੂੰ ਇੱਕੋ ਥਾਲੀ ਦੇ ਚੱਟੇ ਵੱਟੇ ਦੱਸਿਆ ਹੈ।

ਟਵਿਟਰ ‘ਤੇ ਵਿਅੰਗ ਦੇ ਰੂਪ ਵਿਚ ਮੁੱਖ ਮੰਤਰੀ ਵਲੋਂ ਇੱਕ ਕਵਿਤਾ ਸਾਂਝੀ ਕੀਤੀ ਗਈ ਹੈ, ਜਿਸ ਵਿਚ ਉਨ੍ਹਾਂ ਲਿਖਿਆ ਕਿ…..