ਚੰਡੀਗੜ੍ਹ | ਬੀਤੇ ਦਿਨੀਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ, ਬਸਪਾ, ਸ਼੍ਰੋਮਣੀ ਅਕਾਲੀ ਦਲ (ਸੰਯੁਕਤ), ਲੋਕ ਇਨਸਾਫ਼ ਪਾਰਟੀ, ਲੋਕ ਭਲਾਈ ਪਾਰਟੀ ਅਤੇ ਖੱਬੀਆਂ ਪਾਰਟੀਆਂ ਦੇ ਆਗੂਆਂ ਨੇ ‘ਅਜੀਤ’ ਪ੍ਰਕਾਸ਼ਨ ਸਮੂਹ ਅਤੇ ਇਸ ਦੇ ਮੁੱਖ ਸੰਪਾਦਕ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਦੇ ਵਿਰੋਧ ‘ਚ ਸਰਬ ਪਾਰਟੀ ਮੀਟਿੰਗ ਕੀਤੀ ਸੀ। ਇਸ ਮੀਟਿੰਗ ਦੌਰਾਨ ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੱਧੂ ਅਤੇ ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਜੱਫੀ ਵੀ ਪਾਈ ਸੀ।
ਇਸ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੱਧੂ ਅਤੇ ਅਕਾਲੀ ਲੀਡਰ ਬਿਕਰਮ ਮਜੀਠੀਆ ਦੀ ਸਟੇਜ ‘ਤੇ ਪਈ ਜੱਫ਼ੀ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਅੰਗ ਕੱਸਦਿਆਂ ਹੋਇਆਂ, ਇਨ੍ਹਾਂ ਨੂੰ ਇੱਕੋ ਥਾਲੀ ਦੇ ਚੱਟੇ ਵੱਟੇ ਦੱਸਿਆ ਹੈ।
ਟਵਿਟਰ ‘ਤੇ ਵਿਅੰਗ ਦੇ ਰੂਪ ਵਿਚ ਮੁੱਖ ਮੰਤਰੀ ਵਲੋਂ ਇੱਕ ਕਵਿਤਾ ਸਾਂਝੀ ਕੀਤੀ ਗਈ ਹੈ, ਜਿਸ ਵਿਚ ਉਨ੍ਹਾਂ ਲਿਖਿਆ ਕਿ…..