cm ਮਾਨ ਬੇਮੌਸਮੇ ਮੀਂਹ ਕਾਰਨ ਨੁਕਸਾਨੀਆਂ ਫਸਲਾਂ ਦਾ ਲੈਣਗੇ ਜਾਇਜ਼ਾ

0
217

ਚੰਡੀਗੜ੍ਹ| ਪੰਜਾਬ ਤੇ ਦੇਸ਼ ਦੇ ਕੁਝ ਹਿੱਸਿਆਂ ਵਿਚ ਪਏ ਬੇਮੌਸਮੇ ਮੀਂਹ ਤੇ ਗੜੇਮਾਰੀ ਨੇ ਭਾਰੀ ਨੁਕਸਾਨ ਕੀਤਾ ਹੈ। ਪੰਜਾਬ ਦੇ ਕਈ ਇਲਾਕਿਆਂ ਵਿਚ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਵਿਚਾਲੇ ਖਬਰ ਆਈ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਮੀਂਹ ਕਾਰਨ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲੈਣਗੇ।

ਸੀਐੱਮ ਨੇ ਕਿਹਾ ਹੈ ਕਿ ਉਹ ਕਿਸਾਨਾਂ ਤੇ ਮਜ਼ਦੂਰਾਂ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਦੇਣਗੇ। ਮਾਨ ਜਲਦੀ ਹੀ ਫਸਲਾਂ ਦਾ ਦੌਰਾ ਕਰਨਗੇ। ਇਸ ਦੇ ਨਾਲ ਹੀ ਉਹ ਫਾਜ਼ਿਲਕਾ ਵਿਚ ਬਾਗਾਂ ਦੇ ਹੋਏ ਨੁਕਸਾਨ ਦਾ ਵੀ ਜਾਇਜ਼ਾ ਲੈਣਗੇ ਤੇ ਕਿਸਾਨਾਂ ਨੂੰ ਉਚਿਤ ਮੁਆਵਜ਼ੇ ਦੇਣਗੇ।