ਬਹਿਬਲ ਕਲਾਂ ਇਨਸਾਫ ਮੋਰਚੇ ਨੂੰ CM ਮਾਨ ਦੀ ਅਪੀਲ, ਕਿਹਾ – ਖੋਲ੍ਹਿਆ ਜਾਵੇ ਨੈਸ਼ਨਲ ਹਾਈਵੇ, ਲੋਕ ਹੋ ਰਹੇ ਪ੍ਰੇਸ਼ਾਨ

0
329


ਚੰਡੀਗੜ੍ਹ | ਬੇਅਦਬੀ ਮਾਮਲਿਆਂ ਦੇ ਇਨਸਾਫ ਲਈ ਬਹਿਬਲ ਕਲਾਂ ਵਿਖੇ ਲਗਾਤਾਰ ਮੋਰਚਾ ਜਾਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਤ ਨੂੰ ਨੈਸ਼ਨਲ ਹਾਈਵੇ ਦਾ ਜਾਮ ਖੋਲ੍ਹਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨਸਾਫ ਦਿਵਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।


ਪੀੜਤ ਸੁਖਰਾਜ ਸਿੰਘ ਨਿਆਮੀਵਾਲਾ ਨੇ ਕਿਹਾ ਕਿ ਰੋਡ ਜਾਮ ਕਰਨਾ ਸਾਡਾ ਸ਼ੌਕ ਨਹੀਂ ਸਗੋਂ ਮਜਬੂਰੀ ਹੈ। ਜੇਕਰ ਸਰਕਾਰ ਨੇ ਪਹਿਲਾਂ ਹੀ ਗੰਭੀਰਤਾ ਦਿਖਾਈ ਹੁੰਦੀ ਤਾਂ ਸਾਨੂੰ ਰੋਡ ਜਾਮ ਕਰਨ ਦੀ ਲੋੜ ਹੀ ਨਹੀਂ ਪੈਣੀ ਸੀ। ਉਹਨਾਂ ਕਿਹਾ ਕਿ 8 ਸਾਲਾਂ ਤੋਂ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਪਰ ਸਰਕਾਰਾਂ ਇਸ ’ਤੇ ਸਿਰਫ ਰਾਜਨੀਤੀ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦੀ ਅਪੀਲ ਮਗਰੋਂ ਸੰਗਤ ਨਾਲ ਵਿਚਾਰ ਕਰਕੇ ਅਗਲਾ ਫੈਸਲਾ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਸਰਕਾਰ ਦੇ ਰਵੱਈਏ ਤੋਂ ਸਪੱਸ਼ਟ ਹੁੰਦਾ ਹੈ ਦੋਸ਼ੀ ਇਨ੍ਹਾਂ ਉੱਤੇ ਹਾਵੀ ਹੋ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਵੀ ਮੋਰਚੇ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਦੱਸ ਦੇਈਏ ਕਿ ਬੇਅਦਬੀ ਇਨਸਾਫ ਮੋਰਚੇ ਨੇ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਸੀ ਕਿ ਜੇਕਰ ਸਰਕਾਰ ਵੱਲੋਂ 5 ਫਰਵਰੀ ਤੱਕ ਇਨਸਾਫ਼ ਨਾ ਦਿੱਤਾ ਗਿਆ ਤਾਂ 5 ਫਰਵਰੀ ਨੂੰ ਨੈਸ਼ਨਲ ਹਾਈਵੇ 54 ਨੂੰ ਮੁਕੰਮਲ ਤੌਰ ‘ਤੇ ਬੰਦ ਕਰ ਦਿੱਤਾ ਜਾਵੇਗਾ।