ਰਜਿਸਟਰੀਆਂ ‘ਤੇ NOC ਨੂੰ ਲੈ ਕੇ CM ਮਾਨ ਦਾ ਵੱਡਾ ਐਲਾਨ, ਕੀਤੀ ਇਹ ਸ਼ਰਤ ਖਤਮ

0
675

ਚੰਡੀਗੜ੍ਹ, 6 ਫਰਵਰੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ ਕਿ ਪੰਜਾਬ ਵਿਚ ਹਰ ਕਿਸਮ ਦੀਆਂ ਰਜਿਸਟਰੀਆਂ ਨੂੰ ਲੈ ਕੇ ਐਨਓਸੀ ਖ਼ਤਮ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਮੁੱਖ ਮੰਤਰੀ ਨੇ ਆਪਣੇ ਐਕਸ ਹੈਂਡਲ ‘ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਲਿਖਿਆ ਕਿ ਇਸ ਸਬੰਧੀ ਵੇਰਵੇ ਜਲਦ ਸਾਂਝੇ ਕੀਤੇ ਜਾਣਗੇ। ਪੰਜਾਬ ਵਿਚ ਹਰ ਕਿਸਮ ਦੀਆਂ ਰਜਿਸਟਰੀਆਂ ਉਤੇ NOC ਵਾਲੀ ਸ਼ਰਤ ਖਤਮ ਹੋ ਰਹੀ ਹੈ। ਜੇਕਰ ਪੰਜਾਬ ਵਿਚ ਰਜਿਸਟਰੀਆਂ ’ਤੇ ਐੱਨ. ਓ. ਸੀ. ਵਾਲੀ ਸ਼ਰਤ ਖ਼ਤਮ ਹੋ ਜਾਂਦੀ ਹੈ ਤਾਂ ਇਸ ਨਾਲ ਆਮ ਜਨਤਾ ਨੂੰ ਵੱਡੀ ਰਾਹਤ ਮਿਲੇਗੀ।

Punjab News: पंजाब सरकार का बड़ा कदम, अब संपत्ति मालिकों को 15 दिनों में मिलेगी एनओसी - Big step of Punjab Government and now property owners get NOC in 15 days

ਦੱਸਣਣਯੋਗ ਹੈ ਕਿ ਰਜਿਸਟਰੀਆਂ ਕਰਵਾਉਣ ਲਈ ਨਗਰ ਕੌਂਸਲ ਤੋਂ ਐੱਨ. ਓ. ਸੀ. ਲਾਜ਼ਮੀ ਲੈਣ ਦੀ ਹਦਾਇਤ ਤੋਂ ਬਾਅਦ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਸੀ। ਪਿਛਲੇ ਦਿਨੀਂ ਵੀ ਇਕ ਮਹੀਨੇ ਤੋਂ ਪੰਜਾਬ ਸਰਕਾਰ ਦੀ ਵੈੱਬਸਾਈਟ ਨਾ ਚੱਲਣ ਕਾਰਨ ਐੱਨ. ਓ. ਸੀ. ਲੈਣ ਵਾਲੇ ਸੈਂਕੜੇ ਲੋਕਾਂ ਨੂੰ ਦਫਤਰਾਂ ਦੇ ਧੱਕੇ ਖਾਣ ਲਈ ਮਜਬੂਰ ਹੋਣਾ ਪਿਆ ਸੀ। ਅਜਿਹੇ ਵਿਚ ਜੇਕਰ ਐੱਨ. ਓ. ਸੀ. ਵਾਲੀ ਸ਼ਰਤ ਹਟਾ ਦਿੱਤੀ ਜਾਂਦੀ ਹੈ ਤਾਂ ਇਸ ਨਾਲ ਲੋਕਾਂ ਨੂੰ ਰਾਹਤ ਮਿਲਣੀ ਸੁਭਾਵਿਕ ਹੈ।

ਲਿੰਕ ‘ਤੇ ਕਲਿੱਕ ਕਰਕੇ ਵੇਖੋ ਵੀਡੀਓ

https://www.facebook.com/punjabibulletin/videos/3759067874316632