CM ਮਾਨ ਦਾ ਵੱਡਾ ਐਲਾਨ : ਗੋਲਡ ਲਿਆਉਣ ਵਾਲੀ ਪੰਜਾਬ ਦੀ ਹਾਕੀ ਟੀਮ ਦੇ ਇਕੱਲੇ-ਇਕੱਲੇ ਖਿਡਾਰੀ ਨੂੰ ਮਿਲਣਗੇ 1-1 ਕਰੋੜ

0
1093

ਚੰਡੀਗੜ੍ਹ, 10 ਨਵੰਬਰ | CM ਮਾਨ ਨੇ ਗੋਲਡ ਮੈਡਲ ਲਿਆਉਣ ਵਾਲੀ ਪੰਜਾਬ ਦੀ ਹਾਕੀ ਟੀਮ ਦੇ ਇਕੱਲੇ-ਇਕੱਲੇ ਜੇਤੂ ਖਿਡਾਰੀ ਨੂੰ 1-1 ਕਰੋੜ ਦੇਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਖਿਡਾਰੀਆਂ ਨੂੰ ਸਖਤ ਮਿਹਨਤ ਕਰਨ ਲਈ ਕਿਹਾ ਤਾਂ ਜੋ ਵੱਡੀਆਂ ਮੱਲਾਂ ਮਾਰ ਸਕਣ। ਇਹ ਐਲਾਨ ਉਨ੍ਹਾਂ ਨੇ ਅੱਜ ਕੀਤਾ। ਇਸ ਦੇ ਨਾਲ ਹੀ CM ਮਾਨ ਵੱਲੋਂ ਵੱਖ-ਵੱਖ ਵਿਭਾਗਾਂ ‘ਚ ਨਵੇਂ ਨਿਯੁਕਤ 583 ਉਮੀਦਵਾਰਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ ਦਿੰਦਿਆਂ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਉਨ੍ਹਾਂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਈਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ।

ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ‘ਚ ਚੰਗੀਆਂ ਖ਼ਬਰਾਂ ਆਉਣ ਤਾਂ ਖ਼ੁਸ਼ੀਆਂ ਦੁੱਗਣੀਆਂ ਹੋ ਜਾਂਦੀਆਂ ਹਨ। ਉਨ੍ਹਾਂ ਨੇ ਨਵੇਂ ਉਮੀਦਵਾਰਾਂ ਨੂੰ ਕਿਹਾ ਕਿ ਤੁਸੀਂ ਮਿਹਨਤ ਕੀਤੀ ਹੈ, ਜਿਸ ਦਾ ਅੱਜ ਨਤੀਜਾ ਆ ਗਿਆ ਹੈ।

ਉਨ੍ਹਾਂ ਕਿਹਾ ਕਿ ਅੱਜ 596 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣੇ ਸਨ ਪਰ 13 ਉਮੀਦਵਾਰਾਂ ਨੂੰ ਲੈ ਕੇ ਕੁੱਝ ਕਾਨੂੰਨੀ ਰੁਕਾਵਟ ਪੈਦਾ ਹੋ ਗਈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਉਮੀਦਵਾਰਾਂ ਵੱਲੋਂ ਕਾਨੂੰਨੀ ਲੜਾਈ ਅਸੀਂ ਲੜਾਂਗੇ ਅਤੇ ਉਨ੍ਹਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਮੁੱਖ ਮੰਤਰੀ ਕੁੰਡਾ ਲਗਾ ਕੇ ਬੈਠ ਗਏ, ਅਫ਼ਸਰਾਂ ਨੇ ਕੰਮ ਨਹੀਂ ਕੀਤਾ, ਜਿਸ ਕਾਰਨ ਲੋਕਾਂ ਨੂੰ ਕੀਤੀ ਮਿਹਨਤ ਦਾ ਕੋਈ ਫ਼ਾਇਦਾ ਨਹੀਂ ਮਿਲਿਆ।