ਚੰਡੀਗੜ੍ਹ, 9 ਅਕਤੂਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਤੋਂ ਬਠਿੰਡਾ ਤੋਂ ਦਿੱਲੀ ਲਈ ਫਲਾਈਟ ਸ਼ੁਰੂ ਹੋ ਰਹੀ ਹੈ, ਜਿਸ ਦਾ ਲੋਕਾਂ ਨੂੰ ਬਹੁਤ ਫ਼ਾਇਦਾ ਹੋਵੇਗਾ ਤੇ ਮਾਲਵੇ ਦਾ ਖੇਤਰ ਸਿੱਧਾ ਦਿੱਲੀ ਨਾਲ ਜੁੜੇਗਾ। ਇਹ ਐਲਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ।
ਉਨ੍ਹਾਂ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ “ਪੰਜਾਬ ਤੇ ਮਾਲਵਾ ਖੇਤਰ ਦੇ ਲੋਕਾਂ ਲਈ ਵੱਡੀ ਖੁਸ਼ਖ਼ਬਰੀ ਹੈ, ਅੱਜ ਤੋਂ ਬਠਿੰਡਾ ਤੋਂ ਦਿੱਲੀ ਲਈ ਫਲਾਈਟ ਸ਼ੁਰੂ ਹੋ ਰਹੀ ਹੈ…ਜਿਸਦਾ ਲੋਕਾਂ ਨੂੰ ਬਹੁਤ ਫ਼ਾਇਦਾ ਹੋਵੇਗਾ ਤੇ ਮਾਲਵੇ ਦਾ ਖੇਤਰ ਸਿੱਧਾ ਦਿੱਲੀ ਨਾਲ ਜੁੜੇਗਾ..ਜਿਸ ਨਾਲ ਮਾਲਵੇ ਦੇ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਦੇ ਹੋਰ ਰਸਤੇ ਖੁੱਲ੍ਹਣਗੇ… ਕੰਪਨੀ ਨੇ ਇਸ ਫਲਾਈਟ ਦਾ ਸ਼ੁਰੂਆਤੀ ਕਿਰਾਇਆ ਮਹਿਜ਼ 1999 ਰੁਪਏ ਰੱਖਿਆ ਹੈ…ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਹੋਰ ਵੀ ਹਵਾਈ ਅੱਡਿਆਂ ਤੋਂ ਉਡਾਣਾਂ ਸ਼ੁਰੂ ਹੋਣਗੀਆਂ…ਰੰਗਲੇ ਪੰਜਾਬ ਵੱਲ ਵਧ ਰਹੀ ਸਾਡੀ ਸਰਕਾਰ ਦੇ ਚੁੱਕੇ ਕਦਮ ਲਗਾਤਾਰ ਕਾਮਯਾਬ ਹੋ ਰਹੇ ਨੇ…।”