ਖੰਨਾ, 10 ਫਰਵਰੀ | ਅੱਜ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਅਮਲੋਹ ਵਿਚ ਘਰ-ਘਰ ਰਾਸ਼ਨ ਸਕੀਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਚੋਣ ਬਿਗੁਲ ਵੀ ਵਜਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਕੱਲਿਆਂ ‘ਆਪ’ ਚੋਣਾਂ ਲੜੇਗੀ। ਉਨ੍ਹਾਂ ਆਖਿਆ ਕਿ ਆਪ ਤੇ ਕਾਂਗਰਸ ਦੀਆਂ ਰਾਹਾਂ ਵੱਖ-ਵੱਖ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸੂਬਾ ਹੀਰੋ ਬਣ ਜਾਵੇਗਾ। CM ਮਾਨ ਨੇ ਵੱਡਾ ਬਿਆਨ ਦਿੱਤਾ ਕਿ ਇਸੇ ਮਹੀਨੇ ਲੋਕ ਸਭਾ ਉਮੀਦਵਾਰ ਦਾ ਐਲਾਨ ਕੀਤਾ ਜਾਵੇਗਾ। ਚੰਡੀਗੜ੍ਹ ਲਈ ਵੀ 1 ਉਮੀਦਵਾਰ ਦਾ ਐਲਾਨ ਕਰਨਗੇ।

ਅੱਜ ‘ਆਪ’ ਸੁਪਰੀਮੋ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਲੋਕਾਂ ਦੇ ਘਰ ਰਾਸ਼ਨ ਲੈ ਕੇ ਗਏ। ਜਿਥੇ ਉਨ੍ਹਾਂ ਨੇ ਲੋਕਾਂ ਨੂੰ ਸਕੀਮ ਬਾਰੇ ਦੱਸਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਤੋਂ ਉਹ ਹਰ ਮਹੀਨੇ ਖੁਦ ਲੋਕਾਂ ਦੇ ਘਰ ਰਾਸ਼ਨ ਲੈ ਕੇ ਆਉਣਗੇ, ਜਿਸਨੂੰ ਆਟਾ ਚਾਹੀਦਾ ਹੈ, ਉਸ ਨੂੰ ਆਟਾ ਦਿੱਤਾ ਜਾਵੇਗਾ ਅਤੇ ਜੋ ਚਾਵਲ ਚਾਹੁੰਦਾ ਹੈ, ਉਸਨੂੰ ਚੌਲ ਦਿੱਤੇ ਜਾਣਗੇ। ਸਰਕਾਰ ਚੰਗੀ ਕੁਆਲਿਟੀ ਦਾ ਆਟਾ ਦੇਵੇਗੀ। ਕੁਝ ਲੋਕਾਂ ਦੇ ਘਰਾਂ ‘ਚ ਰਾਸ਼ਨ ਦੇਣ ਤੋਂ ਬਾਅਦ ਹੁਣ ਮੁੱਖ ਮੰਤਰੀ ਖੰਨਾ ਲਈ ਰਵਾਨਾ ਹੋ ਗਏ ਹਨ।

ਖੰਨਾ, ਲੁਧਿਆਣਾ ਵਿਚ ਕੇਜਰੀਵਾਲ ਦੇ ਨਾਲ CM ਭਗਵੰਤ ਮਾਨ ਲੋਕ ਸਭਾ ਚੋਣਾਂ ਨੂੰ ਲੈ ਕੇ ਆਪਣੀ ਤੀਜੀ ਰੈਲੀ ਕਰਨ ਜਾ ਰਹੇ ਹਨ। ਪੰਜਾਬ ਸਰਕਾਰ ਪਹਿਲੇ ਪੜਾਅ ਵਿਚ 24 ਲੱਖ ਪਰਿਵਾਰਾਂ ਨੂੰ ਕਣਕ ਅਤੇ ਆਟੇ ਦੀ ਹੋਮ ਡਲਿਵਰੀ ਸ਼ੁਰੂ ਕਰੇਗੀ। ਪਿਛਲੀ ਕੈਬਨਿਟ ਮੀਟਿੰਗ ਵਿਚ ਕਰੀਬ 10 ਲੱਖ ਰਾਸ਼ਨ ਕਾਰਡ ਬਹਾਲ ਕੀਤੇ ਗਏ ਸਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਜਲਦੀ ਹੀ ਇਹ ਸਕੀਮ ਲੋਕਾਂ ਲਈ ਸ਼ੁਰੂ ਕੀਤੀ ਜਾਵੇਗੀ ਅਤੇ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨਾਲ ਮਿਲ ਕੇ ਇਸ ਦੀ ਸ਼ੁਰੂਆਤ ਕੀਤੀ। ਯੋਜਨਾ ਪ੍ਰਤੀ ਵਿਅਕਤੀ 5 ਕਿਲੋ ਆਟਾ ਜਾਂ ਕਣਕ ਪ੍ਰਦਾਨ ਕਰਨ ਦੀ ਯੋਜਨਾ ਹੈ। ਇਸ ਲਈ ਪ੍ਰਤੀ ਮਹੀਨਾ 72 ਹਜ਼ਾਰ 500 ਟਨ ਕਣਕ ਦੀ ਲੋੜ ਹੈ। ਇਸ ਦੇ ਨਾਲ ਹੀ ਇਹ ਤੈਅ ਕਰਨ ਦੀ ਰਣਨੀਤੀ ਬਣਾਈ ਜਾ ਰਹੀ ਹੈ ਕਿ ਕਿਹੜੇ ਲੋਕ ਇਸ ਸਕੀਮ ਦਾ ਲਾਭ ਲੈਣਾ ਚਾਹੁੰਦੇ ਹਨ। ਇਹ ਸਕੀਮ ਪੜਾਅਵਾਰ ਸ਼ੁਰੂ ਕੀਤੀ ਜਾਵੇਗੀ।

ਵੇਖੋ ਵੀਡੀਓ