ਚੰਡੀਗੜ੍ਹ, 31 ਜਨਵਰੀ | CM ਮਾਨ ਨੇ ਵੱਡਾ ਬਿਆਨ ਦਿੱਤਾ ਹੈ ਕਿ 31 ਮਾਰਚ ਤੋਂ ਪਹਿਲਾਂ ਸਾਰੇ ਸਰਕਾਰੀ ਸਕੂਲਾਂ ਦੇ ਬਾਊਂਡਰੀ ਵਾਲ ਬਣਨਗੇ। ਉਨ੍ਹਾਂ ਦੱਸਿਆ ਕਿ 19 ਹਜ਼ਾਰ 120 ਸਕੂਲਾਂ ਵਿਚ ਬਾਊਂਡਰੀ ਵਾਲ ਬਣ ਜਾਣਗੇ। ਇਸ ਤੋਂ ਇਲਾਵਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਚੰਡੀਗੜ੍ਹ ਵਿਚ ਮੁਲਾਕਾਤ ਕੀਤੀ। ਸੂਬੇ ਦੇ ਵਿਕਾਸ ਕਾਰਜਾਂ ਤੇ ਸਰਕਾਰੀ ਯੋਜਨਾਵਾਂ ਦੀ ਸਮੀਖਿਆ ਨੂੰ ਲੈਕੇ ਸਾਰੇ ਜ਼ਿਲ੍ਹਿਆਂ ਦੇ ਡੀ.ਸੀ. ਸਾਹਿਬਾਨਾਂ ਨਾਲ ਮੀਟਿੰਗ ਤੋਂ ਬਾਅਦ ਕੱਲ੍ਹ ਦੇ ਚੰਡੀਗੜ੍ਹ ਦੇ ਮੇਅਰ ਦੀ ਚੋਣ ਨੂੰ ਲੈ ਕੇ ਵੀ ਉਹ ਖੁੱਲ੍ਹ ਕੇ ਬੋਲੇ।
ਉਨ੍ਹਾਂ ਕਿਹਾ ਕਿ ਭਾਜਪਾ ਦੇ ਰਾਜ ਵਿਚ ਮੇਅਰ ਦੀ ਚੋਣ ਵਿਚ ਸ਼ਰੇਆਮ ਧਾਂਦਲੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਾਸਰ ਲੋਕਤੰਤਰ ਦੀ ਹੱਤਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੇ ਰਾਜ ਵਿਚ ਧਾਂਦਲੀਆਂ ਤਾਂ ਪਹਿਲਾਂ ਵੀ ਹੁੰਦੀਆਂ ਰਹੀਆਂ ਹਨ ਪਰ ਇਸ ਵਾਰ ਸਾਰਾ ਕੁਝ ਕੈਮਰੇ ਵਿਚ ਕੈਦ ਹੋ ਗਿਆ।