CM ਮਾਨ ਦਾ ਵੱਡਾ ਬਿਆਨ : ਪੰਜਾਬ ਕੋਲ ਬਿਜਲੀ ਦੀ ਨਹੀਂ ਕੋਈ ਕਮੀ, ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਨਹੀਂ ਆਵੇਗੀ ਕੋਈ ਮੁਸ਼ਕਲ

0
367

ਚੰਡੀਗੜ੍ਹ | ਪੰਜਾਬ ਸਰਕਾਰ ਨੇ ਅੱਜ ਤੋਂ ਦਫਤਰਾਂ ਦਾ ਸਮਾਂ ਸਾਢੇ 7 ਵਜੇ ਕਰ ਦਿੱਤਾ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਖੁਦ ਵੀ ਸਵੇਰੇ ਸਾਢੇ 7 ਵਜੇ ਆਪਣੇ ਦਫਤਰ ਚ ਪਹੁੰਚੇ, ਜਿਥੇ ਉਨ੍ਹਾਂ ਕਿਹਾ ਕਿ ਪੰਜਾਬ ਕੋਲ ਬਿਜਲੀ ਦੀ ਕੋਈ ਕਮੀ ਨਹੀਂ ਹੈ, ਨਾ ਇੰਡਸਟਰੀ ਤੇ ਨਾ ਹੀ ਆਮ ਲੋਕਾਂ ਨੂੰ ਹੁਣ ਲੰਬੇ- ਲੰਬੇ ਕਟਾਂ ਦੀ ਮਾਰ ਝਲਣੀ ਪਵੇਗੀ।

ਉਨ੍ਹਾਂ ਕਿਹਾ ਕਿ ਦਫਤਰਾਂ ਦਾ ਸਮਾਂ ਇਸ ਲਈ ਬਦਲਿਆ ਗਿਆ ਹੈ ਤਾਂ ਜੋ ਗਰਮੀ ਦੌਰਾਨ ਲੋਕ ਆਪਣੇ ਕੰਮ ਸਵੇੇਰੇ -ਸਵੇਰੇ ਕਰਵਾ ਸਕਣ। ਉਨ੍ਹਾਂ ਕਿਹਾ ਕਿ ਅਧਿਕਾਰੀ ਵੀ ਜਲਦੀ ਕੰਮ ਤੋਂ ਘਰ ਜਾ ਕੇ ਆਪਣੇ ਪਰਿਵਾਰ ਨਾਲ ਸਮਾਂ ਬਿਤਾ ਸਕਣਗੇ।

ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਕਿਸਾਨਾਂ ਨੂੰ ਇਸ ਝੋਨੇ ਦੇ ਸੀਜ਼ਨ ਦੌਰਾਨ ਕੋਈ ਮੁਸ਼ਕਲ ਨਹੀਂ ਆਵੇਗੀ ਕਿਉਂਕਿ ਸਰਕਾਰ ਨੇ ਪਹਿਲਾਂ ਹੀ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਮੁਹੱਇਆ ਕਰਵਾਉਣ ਦੀ ਤਿਆਰੀ ਕਰ ਲਈ ਹੈ, ਜਿਸ ਕਾਰਨ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਕਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਝੋਨੇ ਲਈ ਬਿਜਲੀ ਮੁਹਇਆ ਕਰਵਾਉਣ ਲਈ ਜ਼ੋਨ ਵਾਇਸ ਜ਼ਿਲਿਆਂ ਦੀ ਸੂਚੀ ਤਿਆਰ ਕਰ ਲਈ ਹੈ। ਇਸ ਲਈ ਕਿਸਾਨ ਇਸ ਝੋਨੇ ਦੇ ਸੀਜ਼ਨ ਦੌਰਾਨ ਬੇਫਿਕਰ ਹੋ ਜਾਣ।