ਮੋਰਿੰਡਾ ‘ਚ ਵਾਪਰੀ ਬੇਅਦਬੀ ਦੀ ਘਟਨਾ ਨੂੰ ਲੈ ਕੇ CM ਮਾਨ ਸਖਤ, ਕਿਹਾ- ਮੁਲਜ਼ਮ ਕੋਈ ਵੀ ਹੋਵੇ, ਬਖਸ਼ਿਆ ਨਹੀਂ ਜਾਵੇਗਾ

0
302

ਚੰਡੀਗੜ੍ਹ | ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਘਟਨਾ ਤੋਂ ਬਾਅਦ CM ਭਗਵੰਤ ਮਾਨ ਨੇ ਵੱਡਾ ਬਿਆਰ ਜਾਰੀ ਕਰਦਿਆਂ ਕਿਹਾ ਕਿ ਇਹ ਬੇਹੱਦ ਨਿੰਦਣਯੋਗ ਹੈ ਤੇ ਕਿਸੇ ਨੂੰ ਵੀ ਇਸ ਘਟਨਾ ਲਈ ਬਖਸ਼ਿਆ ਨਹੀਂ ਜਾਵੇਗਾ। ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ ਉਸਨੂੰ ਸਖਤ ਤੋਂ ਸਖ਼ਤ ਸਜ਼ਾ ਮਿਲੇਗੀ। ਸਾਡੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਨਮਾਨ ਸਭ ਤੋਂ ਪਹਿਲਾਂ ਹੈ।

 ਦੱਸਣਯੋਗ ਹੈ ਕਿ ਬੀਤੇ ਕੱਲ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਨੌਜਵਾਨ ਸਿੱਖ ਵੱਲੋਂ ਗੁਰਦੁਆਰਾ ਸਾਹਿਬ ‘ਚ ਦਾਖਲ ਹੋ ਕੇ ਪਾਠ ਕਰ ਰਹੇ ਪਾਠੀ ਸਿੰਘਾਂ ਨਾਲ ਕੁੱਟਮਾਰ ਕੀਤੀ ਗਈ। ਬੇਅਦਬੀ ਤੋਂ ਬਾਅਦ ਗੁੱਸੇ ‘ਚ ਆਏ ਲੋਕਾਂ ਨੇ ਮੋਰਿੰਡਾ ਦੇ ਕੈਨੋਰ ਚੌਕ ‘ਚ ਜਾਮ ਲਗਾ ਦਿੱਤਾ।

ਪ੍ਰਦਰਸ਼ਨਕਾਰੀ ਜ਼ਮੀਨ ‘ਤੇ ਬੈਠ ਗਏ ਤੇ ਸਤਿਨਾਮ-ਵਾਹਿਗੁਰੂ ਦੇ ਜਾਪ ਸ਼ੁਰੂ ਕਰ ਦਿੱਤੇ। ਮੌਕੇ ‘ਤੇ ਐੱਸਐੱਚਓ ਹਰਸ਼ ਗੌਤਮ ਨੇ ਪਹੁੰਚ ਕੇ ਉਨ੍ਹਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਧਰਨਾਕਾਰੀ ਇਸ ਗੱਲ ‘ਤੇ ਅੜੇ ਰਹੇ। ਬੇਅਦਬੀ ਕਰਨ ਵਾਲੇ ਵਿਅਕਤੀ ਨੇ ਗੁਰਦੁਆਰਾ ਸਾਹਿਬ ਵਿਚ ਪਹਿਲਾਂ ਪਾਠ ਕਰ ਰਹੇ ਪਾਠੀ ਦੀ ਕੁੱਟਮਾਰ ਕੀਤੀ ਤੇ ਫਿਰ ਗੁਰੂ ਸਾਹਿਬ ਦੇ ਪਾਵਨ ਅੰਗਾਂ ਨਾਲ ਛੇੜਛਾੜ ਕੀਤੀ।

ਨੌਜਵਾਨ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਤੇ ਗ੍ਰੰਥੀ ਸਿੰਘ ਦੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਸੰਗਤ ਨੇ ਉਸ ਨੂੰ ਕਾਬੂ ਕਰ ਲਿਆ। ਬਾਅਦ ਵਿਚ ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿਚ ਲਿਆ।