ਸੀਐਮ ਮਾਨ ਦਾ ਵਿਦਿਆਰਥੀਆਂ ਨੂੰ ਤੋਹਫ਼ਾ : ਧੂਰੀ ‘ਚ 14 ਆਧੁਨਿਕ ਤਕਨੀਕ ਨਾਲ ਲੈਸ ਲਾਇਬ੍ਰੇਰੀਆਂ ਦਾ ਉਦਘਾਟਨ

0
1176

ਸੰਗਰੂਰ, 11 ਜਨਵਰੀ | CM ਮਾਨ ਵੱਲੋਂ ਅੱਜ ਸੰਗਰੂਰ ਦੇ ਪਿੰਡ ਕਾਂਝਲਾ ਵਿਖੇ ਪੇਂਡੂ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਲਾਇਬ੍ਰੇਰੀ ‘ਚ ਹਰ ਤਰ੍ਹਾਂ ਦੀਆਂ ਕਿਤਾਬਾਂ ਪਈਆਂ ਹਨ, ਜਿਨ੍ਹਾਂ ਨੂੰ ਪੜ੍ਹ ਕੇ ਬੱਚਿਆਂ ਨੂੰ ਪਤਾ ਲੱਗੇਗਾ ਕਿ ਵੱਡੇ ਅਫ਼ਸਰ, ਡਿਪਟੀ ਕਮਿਸ਼ਨਰ, ਆਈ. ਏ. ਐੱਸ. ਕਿਵੇਂ ਬਣਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਵਾਰ ਹੀਰੋਜ਼ ਸਟੇਡੀਅਮ ਵਿਖੇ ਹਾਕੀ ਐਸਟ੍ਰੋਟਰਫ ਤੇ ਵੇਟ ਲਿਫਟਿੰਗ ਸੈਂਟਰ ਦਾ ਉਦਘਾਟਨ ਵੀ ਕੀਤਾ। ਧੂਰੀ ‘ਚ ਵੀ 14 ਆਧੁਨਿਕ ਤਕਨੀਕ ਨਾਲ ਲੈਸ ਲਾਇਬ੍ਰੇਰੀਆਂ ਸ਼ੁਰੂ ਕੀਤੀਆਂ।

ग्रामीण लाइब्रेरी का शुभारंभ करते हुए सीएम भगवंत मान। - Dainik Bhaskar

ਉਨ੍ਹਾਂ ਕਿਹਾ ਕਿ ਜਿਹੜੇ ਪਿੰਡਾਂ ‘ਚ ਮੈਂ ਜਾਂਦਾ ਹਾਂ, ਉਨ੍ਹਾਂ ਪਿੰਡਾਂ ਦੇ ਵਿਰੋਧੀਆਂ ਨੇ ਕਦੇ ਨਾਂ ਵੀ ਨਹੀਂ ਸੁਣੇ ਹੋਣਗੇ। ਕੇਂਦਰ ‘ਤੇ ਨਿਸ਼ਾਨਾ ਵਿੰਨ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੇ 26 ਜਨਵਰੀ ਦੀ ਪੰਜਾਬ ਦੀ ਝਾਕੀ ਦਿਖਾਉਣ ਤੋਂ ਇਨਕਾਰ ਕਰ ਦਿੱਤਾ ਤਾਂ ਅਸੀਂ ਇਹ ਝਾਕੀਆਂ ਹੁਣ ਪੰਜਾਬ ‘ਚ ਕੱਢਾਂਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਕਿਸੇ ਪਾਸਿਓਂ ਵੀ ਇੱਜ਼ਤ ਘੱਟਣ ਨਹੀਂ ਦੇਣੀ। ਮੁੱਖ ਮੰਤਰੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਧੂਰੀ ਦੇ ਸਾਰੇ ਪਿੰਡਾਂ ਲਈ 29 ਕਰੋੜ ਰੁਪਏ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੇ ਨਾਂ ‘ਤੇ ਕਦੇ ਵੀ ਇਕ ਰੁਪਏ ਨਾ ਖਾਣ ਦੇਵਾਂਗਾ ਅਤੇ ਨਾ ਹੀ ਕਦੇ ਹੇਰਾ-ਫੇਰੀ ਕਰਾਂਗਾ। ਮੈਂ ਇਹ ਸਮਝਦਾ ਹਾਂ ਕਿ ਜਿਹੜਾ ਜਨਤਾ ਨੇ ਮੈਨੂੰ ਖਜ਼ਾਨਾ ਦਿੱਤਾ ਹੈ, ਉਹ ਜਨਤਾ ਦਾ ਪੈਸਾ ਹੈ। ਉਨ੍ਹਾਂ ਕਿਹਾ ਕਿ ਇਕੱਲੇ ਸਰਕਾਰੀ ਸਕੂਲਾਂ ਦੀਆਂ ਵਰਦੀਆਂ ਸਿਉਂ ਕੇ ਇਕ-ਇਕ ਔਰਤ ਨੇ ਡੇਢ ਲੱਖ ਦੇ ਕਰੀਬ ਕਮਾ ਲਿਆ ਤਾਂ ਫਿਰ ਅਸੀਂ ਹੁਣ ਪ੍ਰਾਈਵੇਟ ਸਕੂਲਾਂ ਵਾਲਿਆਂ ਨੂੰ ਵੀ ਕਹਿ ਦਿੱਤਾ ਕਿ ਸਾਨੂੰ ਹੀ ਵਰਦੀਆਂ ਸਿਊਣ ਲਈ ਦੇ ਦਿਆ ਕਰੋ।

25 ਪ੍ਰਾਈਵੇਟ ਸਕੂਲਾਂ ਨੇ ਵੀ ਵਰਦੀਆਂ ਦੇ ਆਰਡਰ ਦੇ ਦਿੱਤੇ ਹਨ। ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦੀਆਂ ਵਰਦੀਆਂ ਵੀ ਇਨ੍ਹਾਂ ਨੂੰ ਹੀ ਸਿਲਾਈ ਲਈ ਦਿਆ ਕਰਾਂਗੇ। ਉਨ੍ਹਾਂ ਕਿਹਾ ਕਿ ਮੇਰਾ ਸੁਪਨਾ ਹੈ ਕਿ ਜਦੋਂ ਪੰਜਾਬ ਦਾ ਕੋਈ ਕਿਸਾਨ ਜਾਂ ਸਰਕਾਰੀ ਮੁਲਾਜ਼ਮ ਸ਼ਾਮ ਨੂੰ ਘਰ ਆਵੇ ਤਾਂ ਘਰ ਬੈਠੀ ਔਰਤ ਦਿਨ ਦਾ 1 ਹਜ਼ਾਰ ਰੁਪਇਆ ਕਮਾ ਲਵੇ। ਇਹ ਹੀ ਛੋਟੀਆਂ-ਛੋਟੀਆਂ ਸਕੀਮਾਂ ਹਨ, ਜੋ ਪੰਜਾਬ ਦੇ ਵਿਕਾਸ ‘ਚ ਬੇਹੱਦ ਯੋਗਦਾਨ ਪਾਉਣਗੀਆਂ। ਮੁੱਖ ਮੰਤਰੀ ਨੇ ਵਿਰੋਧੀਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਵਾਰ ਲੋਕ ਸਭਾ ਚੋਣਾਂ ਦੌਰਾਨ ਸਭ ਦੇ ਸੁਪੜੇ ਸਾਫ਼ ਹੋਣਗੇ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)