CM ਮਾਨ ਦੀ ਅਮਿਤ ਸ਼ਾਹ ਨਾਲ Online ਮੀਟਿੰਗ : ਅੰਮ੍ਰਿਤਸਰ ‘ਚ NCB ਦਫ਼ਤਰ ਦਾ ਨੀਂਹ ਪੱਥਰ ਰੱਖਿਆ

0
761

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ। ਇੰਨਾ ਹੀ ਨਹੀਂ ਅਮਿਤ ਸ਼ਾਹ ਨੇ ਇਸ ਦੌਰਾਨ ਅੰਮ੍ਰਿਤਸਰ ‘ਚ NCB ਦਫਤਰ ਦੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ। ਇਹ ਸਾਰੀ ਪ੍ਰਕਿਰਿਆ ਆਨਲਾਈਨ ਹੋਈ ਹੈ। ਜਿਸ ਵਿੱਚ ਪੰਜਾਬ ਤੋਂ ਇਲਾਵਾ 9 ਰਾਜਾਂ ਦੇ ਮੁੱਖ ਮੰਤਰੀਆਂ ਨੇ ਵੀ ਸ਼ਿਰਕਤ ਕੀਤੀ।

ਪ੍ਰੋਗਰਾਮ ਸਵੇਰੇ 10.15 ਵਜੇ ਦੇ ਕਰੀਬ ਆਨਲਾਈਨ ਸ਼ੁਰੂ ਹੋਇਆ। ਜਿਸ ਵਿੱਚ ਦਿੱਲੀ, ਜੰਮੂ ਕਸ਼ਮੀਰ, ਲੱਦਾਖ, ਪੰਜਾਬ, ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਉੜੀਸਾ ਦੇ ਮੁੱਖ ਮੰਤਰੀਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਲੈਫਟੀਨੈਂਟ ਗਵਰਨਰਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਗ੍ਰਹਿ ਮੰਤਰੀ ਨੇ ਹਰ ਰਾਜ ਨੂੰ ਚਰਚਾ ਲਈ 5 ਮਿੰਟ ਦਿੱਤੇ। ਇਹ ਪ੍ਰੋਗਰਾਮ NCB ਵੱਲੋਂ ਆਯੋਜਿਤ ਕੀਤਾ ਗਿਆ। ਇਸ ਕਾਰਨ ਇਸ ਵਿੱਚ ਨਸ਼ਿਆਂ ਸਬੰਧੀ ਹੀ ਚਰਚਾ ਕੀਤੀ ਗਈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਕਿਸਤਾਨ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਅਤੇ ਪੰਜਾਬ ਵਿੱਚ ਫੈਲੇ ਸਮੱਗਲਰਾਂ ਦੇ ਨੈੱਟਵਰਕ ਦੀ ਗੱਲ ਕੀਤੀ ਹੈ। ਇਸ ਤੋਂ ਇਲਾਵਾ ਸਰਹੱਦ ਨੂੰ ਆਧੁਨਿਕ ਸਾਜ਼ੋ-ਸਾਮਾਨ ਨਾਲ ਸੁਰੱਖਿਅਤ ਕਰਨ ਦੀ ਮੰਗ ਕੀਤੀ ਗਈ, ਤਾਂ ਜੋ ਡਰੋਨ ਦੀ ਆਵਾਜਾਈ ਨੂੰ ਠੱਲ੍ਹ ਪਾਈ ਜਾ ਸਕੇ। NCB ‘ਤੇ ਆਧਾਰਿਤ ਇਸ ਮੀਟਿੰਗ ‘ਚ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਆਨਲਾਈਨ ਸੰਕੇਤ ‘ਤੇ 1,44,000 ਕਿਲੋਗ੍ਰਾਮ ਨਸ਼ੀਲੇ ਪਦਾਰਥ, ਜਿਨ੍ਹਾਂ ਦੀ ਕੀਮਤ 2,416 ਕਰੋੜ ਰੁਪਏ ਹੈ, ਨੂੰ ਨਸ਼ਟ ਕੀਤਾ ਗਿਆ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ