CM ਮਾਨ ਦਾ ਕਿਸਾਨਾਂ ਨਾਲ ਵਾਅਦਾ : ਦੇਸ਼ ਭਰ ‘ਚੋਂ ਸਭ ਤੋਂ ਵੱਧ ਗੰਨੇ ਦਾ ਰੇਟ ਪੰਜਾਬ ਦੇ ਕਿਸਾਨਾਂ ਨੂੰ ਮਿਲੇਗਾ

0
971

ਜਲੰਧਰ/ਚੰਡੀਗੜ੍ਹ, 24 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਦੀ ਮੀਟਿੰਗ ਤੋਂ ਬਾਅਦ CM ਮਾਨ ਨੇ ਕਿਸਾਨਾਂ ਨਾਲ ਵੱਡਾ ਵਾਅਦਾ ਕੀਤਾ ਹੈ ਕਿ ਦੇਸ਼ ਭਰ ‘ਚੋਂ ਸਭ ਤੋਂ ਵੱਧ ਕਿਸਾਨਾਂ ਨੂੰ ਪੰਜਾਬ ‘ਚ ਗੰਨੇ ਦਾ ਰੇਟ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਕੁਝ ਦਿਨਾਂ ਵਿਚ ਕਿਸਾਨਾਂ ਨੂੰ ਗੰਨੇ ਦਾ ਰੇਟ ਵਾਧੂ ਮਿਲੇਗਾ । ਥੋੜ੍ਹੀ ਦੇਰ ਬਾਅਦ ਪ੍ਰੇੈੱਸ ਕਾਰਫਰੰਸ ਕੀਤੀ ਜਾਵੇਗੀ। ਇਸ ਦੌਰਾਨ ਇਹ ਸਭ ਐਲਾਨ ਕੀਤਾ ਜਾਵੇਗਾ।

CM ਮਾਨ ਦੀ ਚੰਡੀਗੜ੍ਹ ਵਿਚ ਕਿਸਾਨਾਂ ਨਾਲ ਇਹ ਮੀਟਿੰਗ ਹੋਈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸਾਰੇ ਮਸਲਿਆਂ ਉਤੇ ਮੇਰਾ ਧਿਆਨ ਹੈ। ਅਸੀਂ ਪੰਜਾਬ ਦੇ ਮੁੱਦੇ ਵੀ ਕੇਂਦਰ ਕੋਲ ਚੁੱਕਦੇ ਰਹੇ ਹਾਂ ਤੇ ਮੈਂ ਹਮੇਸ਼ਾ ਕਿਸਾਨਾਂ ਦੇ ਹੱਕ ਵਿਚ ਖੜ੍ਹਾ ਹਾਂ। ਉਨ੍ਹਾਂ ਕਿਹਾ ਕਿ ਅਸੀਂ ਰਲ-ਮਿਲ ਕੇ ਹੱਲ ਸਾਰੇ ਕੱਢਾਂਗੇ ਪਰ ਲੋਕਾਂ ਨੂੰ ਪ੍ਰੇਸ਼ਾਨੀ ਨਹੀਂ ਆਉਣ ਦੇਣੀ। ਥੋੜ੍ਹੀ ਦੇਰ ਵਿਚ ਸੀਐਮ ਮਾਨ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ।

ਪੰਜਾਬ ਜਲੰਧਰ ‘ਚ ਨੈਸ਼ਨਲ ਹਾਈਵੇ ਤੋਂ ਕਿਸਾਨ ਉਠਣੇ ਸ਼ੁਰੂ ਹੋ ਗਏ ਹਨ। ਦੁਪਹਿਰ 12 ਵਜੇ CM ਮਾਨ ਨਾਲ ਕਿਸਾਨਾਂ ਦੀ ਮੀਟਿੰਗ ਹੋਵੇਗੀ ਪਰ ਹਾਈਵੇ ਉਤੇ ਅਜੇ ਕਿਸਾਨ ਡਟੇ ਹੋਏ ਹਨ। ਕਿਸਾਨ ਗੰਨੇ ਦੇ ਰੇਟ ਵਿਚ ਵਾਧੇ ਦੀ ਮੰਗ ਕਰ ਰਹੇ ਹਨ। 4 ਦਿਨਾਂ ਤੋਂ ਹਾਈਵੇ ਜਾਮ ਕੀਤਾ ਹੋਇਆ ਹੈ।

ਜਲੰਧਰ ਦੇ ਪਿੰਡ ਧਨੋਵਾਲੀ ਨੇੜੇ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਵੀਰਵਾਰ ਨੂੰ ਵੀ ਕਿਸਾਨਾਂ ਦਾ ਧਰਨਾ ਜਾਰੀ ਸੀ। ਕੱਲ ਕਿਸਾਨਾਂ ਨੇ ਧਨੋਵਾਲੀ ਫਾਟਕ ਨੇੜੇ ਰੇਲਾਂ ਰੋਕੀਆਂ ਸਨ ਕਿਉਂਕਿ ਕਿਸਾਨਾਂ ਦੀ ਅਜੇ ਤੱਕ ਸਰਕਾਰ ਨਾਲ ਮੀਟਿੰਗ ਨਹੀਂ ਹੋ ਸਕੀ।

ਦੱਸ ਦਈਏ ਕਿ ਬੁੱਧਵਾਰ ਨੂੰ ਚੰਡੀਗੜ੍ਹ ‘ਚ ਕਿਸਾਨਾਂ ਦੀ ਮੀਟਿੰਗ ਹੋਣੀ ਸੀ, ਜੋ ਨਹੀਂ ਹੋਈ। ਇਸ ਤੋਂ ਨਾਰਾਜ਼ ਯੂਨਾਈਟਿਡ ਕਿਸਾਨ ਮੋਰਚਾ ਦੇ ਅਧਿਕਾਰੀਆਂ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਸਰਕਾਰ ਘੱਟੋ-ਘੱਟ MSP ਮੁੱਲ ਵਧਾਉਣ ਦੀ ਮੰਗ ਨਹੀਂ ਮੰਨਦੀ, ਉਦੋਂ ਤੱਕ ਧਰਨਾ ਜਾਰੀ ਰਹੇਗਾ। ਸੀਐਮ ਦੇ ਸੱਦੇ ਤੋਂ ਬਾਅਦ ਕਿਸਾਨ ਟਰੈਕ ਤੋਂ ਹਟਣੇ ਸ਼ੁਰੂ ਹੋਏ।

(Note : ਜਲੰਧਰ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/iAL49 ਜਾਂ Whatsapp ਚੈਨਲ https://shorturl.at/kFJMV ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)