ਚੰਡੀਗੜ੍ਹ, 28 ਨਵੰਬਰ| ਅੱਜ ਯਾਨੀ 28 ਨਵੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਦਾ 34ਵਾਂ ਜਨਮ ਦਿਨ ਹੈ। ਸੀਐਮ ਮਾਨ ਨੇ ਡਾ. ਗੁਰਪ੍ਰੀਤ ਕੌਰ ਮਾਨ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਉਨ੍ਹਾਂ ਦੇ ਜਨਮ ਦਿਨ ‘ਤੇ ਰੋਮਾਂਟਿਕ ਅੰਦਾਜ਼ ‘ਚ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਖਾਸ ਮੌਕੇ ‘ਤੇ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪਤਨੀ ਨਾਲ ਰੋਮਾਂਟਿਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ‘ਚ ਇਹ ਜੋੜਾ ਇਕੱਠੇ ਨਜ਼ਰ ਆ ਰਿਹਾ ਹੈ।
ਇਸ ਫੋਟੋ ਨੂੰ ਸ਼ੇਅਰ ਕਰਦੇ ਹੋਏ ਸੀਐਮ ਮਾਨ ਨੇ ਇੱਕ ਰੋਮਾਂਟਿਕ ਕੈਪਸ਼ਨ ਵੀ ਲਿਖੀ ਹੈ। ਉਨ੍ਹਾਂ ਲਿਖਿਆ, ‘ਮੇਰੀ ਜੀਵਨ ਸਾਥਣ ਡਾ. ਗੁਰਪ੍ਰੀਤ ਕੌਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ ਦਿੰਦੇ ਹੋਏ ਮੈਂ ਪ੍ਰਮਾਤਮਾ ਅੱਗੇ ਉਨ੍ਹਾਂ ਦੀ ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਦਾ ਹਾਂ।
ਦੱਸ ਦੇਈਏ ਕਿ ਸੀਐਮ ਭਗਵੰਤ ਮਾਨ ਨੇ ਪਿਛਲੇ ਸਾਲ ਅਕਤੂਬਰ ਮਹੀਨੇ ਵਿੱਚ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕੀਤਾ ਸੀ। ਉਨ੍ਹਾਂ ਦਾ ਵਿਆਹ ਕਾਫੀ ਚਰਚਾ ਦਾ ਵਿਸ਼ਾ ਬਣ ਗਿਆ ਸੀ। ਤੁਹਾਨੂੰ ਦੱਸ ਦੇਈਏ ਕਿ ਸੀਐਮ ਮਾਨ ਅਕਸਰ ਆਪਣੀ ਪਤਨੀ ਨਾਲ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਰਹਿੰਦੇ ਹਨ।