ਪੰਜਾਬ ‘ਚ 1 ਜੂਨ ਤੋਂ 5ਵਾਂ ਲੌਕਡਾਊਨ ਲੱਗੇਗਾ ਜਾਂ ਨਹੀਂ ਕੈਪਟਨ 30 ਮਈ ਨੂੰ ਦੱਸਣਗੇ

0
14226

ਚੰਡੀਗੜ੍ਹ . ਲੌਕਡਾਊਨ ਚੌਥਾ ਆਖਰੀ ਪੜਾਅ ‘ਤੇ ਹੈ। ਹੁਣ ਪੰਜਾਬ ਵਿਚ ਅੱਗੇ ਲੌਕਡਾਊਨ ਲੱਗੇਗਾ ਜਾਂ ਨਹੀਂ ਇਸਦ ਦਾ ਫੈਸਲਾ ਪੰਜਾਬ ਸਰਕਾਰ 30 ਮਈ ਨੂੰ ਲਵੇਗੀ। ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਇਹ ਫੈਸਲਾ ਕੀਤਾ ਕਿ ਮੌਜੂਦਾ ਲੌਕਡਾਊਨ ਮੁੱਕਣ ਤੋਂ ਕੁੱਝ ਦਿਨ ਪਹਿਲਾਂ ਜ਼ਮੀਨੀ ਸਥਿਤੀ ਦਾ ਪਤਾ ਲਾਉਣ ਤੋਂ ਬਾਅਦ ਅਗਲਾ ਕਦਮ ਚੁੱਕਣਾ ਚਾਹੀਦਾ ਹੈ। ਲੌਕਡਾਊਨ ਵਿੱਚ ਬਿਨਾਂ ਢਿੱਲ ਜਾਂ ਢਿੱਲ ਨਾਲ ਵਾਧਾ ਕਰਨ ਦਾ ਫੈਸਲਾ ਜਾਇਜ਼ਾ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ।

ਹਾੜ੍ਹੀ ਦੇ ਮੰਡੀਕਰਨ ਸੀਜ਼ਨ 2020-21 ਦੌਰਾਨ ਖਾਸ ਕਰਕੇ ਕੋਵਿਡ-19 ਦੇ ਔਖੇ ਸਮੇਂ ਅਤੇ ਲੌਕਡਾਊਨ ਮੌਕੇ ਕਣਕ ਦੀ ਨਿਰਵਘਿਨ ਖਰੀਦ ਨੂੰ ਯਕੀਨੀ ਬਣਾਉਣ ਲਈ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ ਵਧਾਈ ਦਿੱਤੀ। ਸੂਬੇ ਦੀਆਂ ਲਗਪਗ 4000 ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਵਿਆਪਕ ਕਾਰਜ ਨੂੰ ਸਫਲਤਾਪੂਰਵਕ ਸਿਰੇ ਚਾੜ੍ਹਨ ਲਈ ਵਿਸ਼ੇਸ਼ ਤੌਰ ‘ਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਸ਼ਲਾਘਾ ਕੀਤੀ ਕਿਉਂ ਜੋ ਮੰਡੀਆਂ ਵਿੱਚ ਸਾਰੇ ਭਾਈਵਾਲਾਂ ਦੀ ਸੁਰੱਖਿਆ ਲਈ ਸਮਾਜਿਕ ਦੂਰੀ ਸਮੇਤ ਸਿਹਤ ਸੁਰੱਖਿਆ ਉਪਾਵਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਗਿਆ ਹੈ।