ਬਰਨਾਲਾ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟੈਂਕੀ ‘ਤੇ ਚੜ੍ਹਨ ਤੇ ਪ੍ਰੋਗਰਾਮ ‘ਚ ਰੁਕਾਵਟ ਪੈਦਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ।
ਦਰਅਸਲ ਮਹਿਲ ਕਲਾਂ ਅਨਾਜ ਮੰਡੀ ਵਿਖੇ ਜਦੋਂ ਮੁੱਖ ਮੰਤਰੀ ਨੇ ਆਪਣਾ ਭਾਸ਼ਣ ਸ਼ੁਰੂ ਕੀਤਾ ਤਾਂ ਬੇਰੋਜ਼ਗਾਰਾਂ ਨੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।
ਇਸ ਮੌਕੇ ਪੁਲਿਸ ਨੇ ਨਾਅਰੇਬਾਜ਼ੀ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਪਰ CM ਚਰਨਜੀਤ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਕਿਹਾ ਕਿ ਜਿਹੜੇ ਲੋਕ ਟੈਂਕੀ ’ਤੇ ਚੜ੍ਹ ਕੇ ਪ੍ਰਦਰਸ਼ਨ ਕਰਨਗੇ ਜਾਂ ਚੱਲ ਰਹੀ ਸਟੇਜ ’ਚ ਰੁਕਾਵਟ ਪੈਦਾ ਕਰਨਗੇ, ਉਨ੍ਹਾਂ ਖ਼ਿਲਾਫ਼ ਹੁਣ ਪਰਚੇ ਦਰਜ ਕੀਤੇ ਜਾਣਗੇ।
ਇਹ ਪ੍ਰਦਰਸ਼ਨਕਾਰੀ ਜਾਂ ਤਾਂ ਉਨ੍ਹਾਂ ਨਾਲ ਆ ਕੇ ਗੱਲ ਕਰਨ ਜਾਂ ਫਿਰ ਅਜਿਹਾ ਪ੍ਰਦਰਸ਼ਨ ਨਾ ਕਰਨ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਮੰਚ ਤੋਂ ਚਿਤਾਵਨੀ ਦਿੰਦਿਆਂ ਕਿਹਾ ਕਿ ਭਾਵੇਂ ਪਹਿਲਾਂ ਵਾਲਾ ਮੁੱਖ ਮੰਤਰੀ ਸੁੱਤਾ ਨਹੀਂ ਉੱਠਦਾ ਸੀ ਪਰ ਮੈਂ ਹੁਣ ਸੌਂ ਕੇ ਨਹੀਂ ਵੇਖਿਆ, ਜਦੋਂ ਮਰਜ਼ੀ ਮੇਰੇ ਦਰਬਾਰ ਆ ਜਾਓ ਤੇ ਆਪਣੇ ਮਸਲੇ ਹੱਲ ਕਰਵਾਓ।
ਮੁੱਖ ਮੰਤਰੀ ਨੇ ਕਿਹਾ ਕਿ ਜੇਕਰ 10 ਹਜ਼ਾਰ ਦੇ ਇਕੱਠ ‘ਚੋਂ 10 ਬੰਦੇ ਆ ਕੇ ਪ੍ਰਦਰਸ਼ਨ ਕਰਦੇ ਹਨ ਤਾਂ ਉਨ੍ਹਾਂ ਖਿਲਾਫ਼ ਹੁਣ ਪਰਚੇ ਹੋਣਗੇ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਬਰਨਾਲਾ ਵਿੱਚ ਅੱਜ ਮਹਿਲ ਕਲਾਂ ਬਰਨਾਲਾ ਅਤੇ ਤਪਾ ਮੰਡੀ ਵਿਖੇ ਚਰਨਜੀਤ ਚੰਨੀ ਦੀ ਫੇਰੀ ਦੌਰਾਨ ਬੇਰੋਜ਼ਗਾਰ, ਆਂਗਨਵਾੜੀ, ਕਿਸਾਨ ਜਥੇਬੰਦੀਆਂ ਆਦਿ ਨੇ ਰੋਸ ਪ੍ਰਦਰਸ਼ਨ ਕੀਤਾ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ