Cm ਦਾ ਵੱਡਾ ਫੈਸਲਾ : ਇਸ ਸਾਲ ਸਹਿਕਾਰੀ ਸਭਾਵਾਂ ਦੀ ਲਿਮਟ ਭਰਨ ਤੋਂ ਦਿੱਤੀ ਛੋਟ; ਨੁਕਸਾਨੀਆਂ ਫ਼ਸਲਾਂ ਦਾ ਇੰਨਾ ਮਿਲੇਗਾ ਮੁਆਵਜ਼ਾ

0
153

ਚੰਡੀਗੜ੍ਹ : ਬਰਸਾਤ ਅਤੇ ਗੜੇਮਾਰ ਕਾਰਨ ਸੂਬੇ ‘ਚ ਹੋਏ ਨੁਕਸਾਨ ਦੇ ਮੁਆਵਜ਼ੇ ਸਬੰਧੀ ਅਫ਼ਸਰਾਂ ਨਾਲ ਮੀਟਿੰਗ ‘ਚ ਅਹਿਮ ਫ਼ੈਸਲੇ ਲਏ ਗਏ। ਮੀਟਿੰਗ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਇਸ ਸਾਲ ਸਹਿਕਾਰੀ ਸਭਾਵਾਂ ਦੀ ਲਿਮਟ ਭਰਨ ਤੋਂ ਛੋਟ ਦੇਣ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਰਾਹਤ ਦਿੰਦੇ ਪਿਛਲੀਆਂ ਸਰਕਾਰਾਂ ਨਾਲੋਂ ਖਰਾਬ ਫ਼ਸਲਾਂ ਦੇ ਮੁਆਵਜ਼ੇ ‘ਚ 25 ਫ਼ੀਸਦ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਆਵਜ਼ਾ ਦੀ ਰਕਮ ਪਾਰਦਰਸ਼ੀ ਢੰਗ ਨਾਲ ਕਿਸਾਨਾਂ ਨੂੰ ਦਿੱਤੀ ਜਾਵੇਗੀ। ਕਿਸੇ ਨਾਲ ਕੋਈ ਧੱਕਾ ਨਹੀਂ ਹੋਵੇਗਾ।