ਪੰਜਾਬ ‘ਚ ਮੁੜ ਵਧੀ ਠੰਢ, ਰਾਤ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਨੇ ਕੰਬਣ ਲਾਏ ਲੋਕ

0
310

ਜਲੰਧਰ, 4 ਫਰਵਰੀ| ਸ਼ਨੀਵਾਰ ਰਾਤ ਤੋਂ ਹੀ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਐਤਵਾਰ ਸਵੇਰ ਤੱਕ ਅੰਮ੍ਰਿਤਸਰ, ਪਾਣੀਪਤ, ਕਰਨਾਲ, ਪੰਚਕੂਲਾ, ਹਿਸਾਰ, ਜੀਂਦ, ਨਾਰਨੌਲ ਵਿੱਚ ਬਾਰਿਸ਼ ਜਾਰੀ ਹੈ।

ਚੰਡੀਗੜ੍ਹ ‘ਚ ਅੱਜ ਮੀਂਹ ਅਤੇ ਗੜੇਮਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਕਰੀਬ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਹਿਮਾਚਲ ਵਿਚ ਵੀ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ।

ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਹੈ। ਜਿਸ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਸ਼ਾਮਲ ਹਨ। ਇੱਥੇ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਜ਼ਿਆਦਾ ਹੈ। ਬਾਕੀ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਹਰਿਆਣਾ ਦੇ 10 ਜ਼ਿਲ੍ਹਿਆਂ ਵਿੱਚ ਬਾਰਿਸ਼ ਲਈ ਔਰੇਂਜ ਅਲਰਟ ਹੈ। ਜਿਸ ਵਿਚ ਭਿਵਾਨੀ, ਚਰਖੀ ਦਾਦਰੀ, ਮਹਿੰਦਰਗੜ੍ਹ, ਰੇਵਾੜੀ, ਮੇਵਾਤ, ਪਲਵਲ, ਗੁਰੂਗ੍ਰਾਮ, ਝੱਜਰ, ਰੋਹਤਕ ਅਤੇ ਸੋਨੀਪਤ ਸ਼ਾਮਲ ਹਨ। ਦੂਜੇ ਪਾਸੇ ਹਿਮਾਚਲ ‘ਚ ਦੂਜੀ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ 7 ਫਰਵਰੀ ਤੱਕ ਬਰਫਬਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਚੰਬਾ-ਲਾਹੌਲ ਸਪਿਤੀ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹੋਰ ਸੈਰ-ਸਪਾਟਾ ਸਥਾਨਾਂ ‘ਤੇ ਵੀ ਬਰਫਬਾਰੀ ਹੋਣ ਦੀ ਸੰਭਾਵਨਾ ਹੈ।