<p><strong>ਚੰਡੀਗੜ੍ਹ&comma; 9 ਜਨਵਰੀ &vert;<&sol;strong> ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅੱਜ &lpar;ਵੀਰਵਾਰ&rpar; ਵੀ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਅੱਜ ਰਾਤ ਤੋਂ ਪੱਛਮੀ ਗੜਬੜੀ ਵੀ ਸਰਗਰਮ ਹੋਵੇਗੀ। ਇਸ ਤੋਂ ਬਾਅਦ 12 ਜਨਵਰੀ ਤੱਕ ਸੂਬੇ &&num;8216&semi;ਚ ਕਈ ਥਾਵਾਂ &&num;8216&semi;ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ&comma; ਪਿਛਲੇ 24 ਘੰਟਿਆਂ ਵਿਚ ਸੂਬੇ ਵਿਚ ਔਸਤ ਵੱਧ ਤੋਂ ਵੱਧ ਤਾਪਮਾਨ ਵਿਚ 2&period;3 ਡਿਗਰੀ ਦਾ ਵਾਧਾ ਹੋਇਆ ਹੈ&comma; ਜੋ ਆਮ ਦੇ ਨੇੜੇ ਆ ਰਿਹਾ ਹੈ।<&sol;p>&NewLine;<p>ਬਠਿੰਡਾ ਵਿਚ ਸਭ ਤੋਂ ਵੱਧ ਤਾਪਮਾਨ 23 ਡਿਗਰੀ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਵਿਚ 18&period;8 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੰਮ੍ਰਿਤਸਰ&comma; ਕਪੂਰਥਲਾ ਅਤੇ ਤਰਨਤਾਰਨ ਲਈ ਸਵੇਰੇ 9 ਵਜੇ ਤੱਕ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ।<&sol;p>&NewLine;<p>ਵਿਭਾਗ ਅਨੁਸਾਰ ਇਸ ਸਮੇਂ ਆਵਾਜਾਈ ਹੌਲੀ-ਹੌਲੀ ਚੱਲਦੀ ਹੈ। ਅਜਿਹੇ &&num;8216&semi;ਚ ਲੋਕਾਂ ਨੂੰ ਗੱਡੀ ਚਲਾਉਂਦੇ ਸਮੇਂ ਸਾਵਧਾਨ ਰਹਿਣ ਦੀ ਲੋੜ ਹੈ। ਨਾਲ ਹੀ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਸਵੇਰ ਦੀ ਸੈਰ ਤੋਂ ਵੀ ਪਰਹੇਜ਼ ਕਰਨਾ ਚਾਹੀਦਾ ਹੈ।<&sol;p>&NewLine;<p>ਮੌਸਮ ਵਿਭਾਗ ਅਨੁਸਾਰ ਅੱਜ 8 ਜ਼ਿਲ੍ਹਿਆਂ ਅੰਮ੍ਰਿਤਸਰ&comma; ਤਰਨਤਾਰਨ&comma; ਨਵਾਂਸ਼ਹਿਰ&comma; ਕਪੂਰਥਲਾ&comma; ਜਲੰਧਰ&comma; ਲੁਧਿਆਣਾ&comma; ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਆਰੇਂਜ ਅਲਰਟ ਹੈ।<&sol;p>&NewLine;<p>ਪਠਾਨਕੋਟ&comma; ਗੁਰਦਾਸਪੁਰ&comma; ਹੁਸ਼ਿਆਰਪੁਰ&comma; ਫ਼ਿਰੋਜ਼ਪੁਰ&comma; ਫ਼ਾਜ਼ਿਲਕਾ&comma; ਫ਼ਰੀਦਕੋਟ&comma; ਮੁਕਤਸਰ&comma; ਮੋਗਾ&comma; ਬਠਿੰਡਾ&comma; ਬਰਨਾਲਾ&comma; ਮਾਨਸਾ&comma; ਸੰਗਰੂਰ&comma; ਰੂਪਨਗਰ&comma; ਮੋਹਾਲੀ ਅਤੇ ਮਲੇਰਕੋਟਲਾ ਵਿਚ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।<&sol;p>&NewLine;<p>ਲੋਕਾਂ ਲਈ ਖੁਸ਼ਖਬਰੀ ਇਹ ਹੈ ਕਿ 10 ਤਰੀਕ ਨੂੰ ਧੁੰਦ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;