ਪੰਜਾਬ ‘ਚ ਵਧੇਗੀ ਹੋਰ ਠੰਡ, ਅੱਜ 4 ਜ਼ਿਲਿਆਂ ‘ਚ ਮੀਂਹ ਪੈਣ ਦੀ ਸੰਭਾਵਾਨਾ

0
931

ਚੰਡੀਗੜ੍ਹ, 15 ਨਵੰਬਰ | ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਪੰਜਾਬ ਦੇ ਤਾਪਮਾਨ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਵੱਧ ਤੋਂ ਵੱਧ ਦੇ ਨਾਲ-ਨਾਲ ਦਿਨ ਦਾ ਘੱਟੋ-ਘੱਟ ਤਾਪਮਾਨ ਵੀ ਹੁਣ ਡਿੱਗ ਰਿਹਾ ਹੈ।

ਅੱਜ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਪਠਾਨਕੋਟ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੁਝ ਦਿਨਾਂ ਤੋਂ ਮੌਸਮ ਵਿੱਚ ਆਈ ਤਬਦੀਲੀ ਅਤੇ ਵਧਦੇ ਪ੍ਰਦੂਸ਼ਣ ਕਾਰਨ ਪੂਰਾ ਪੰਜਾਬ ਅਤੇ ਚੰਡੀਗੜ੍ਹ ਧੁੰਦ ਦੀ ਲਪੇਟ ਵਿੱਚ ਆ ਗਿਆ ਹੈ। ਮੌਸਮ ਕੇਂਦਰ ਵੱਲੋਂ ਅੱਜ ਪੂਰੇ ਪੰਜਾਬ ਅਤੇ ਚੰਡੀਗੜ੍ਹ ਵਿਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਕਾਰਨ ਅੱਜ ਵੀ ਅੰਮ੍ਰਿਤਸਰ ਹਵਾਈ ਅੱਡੇ ਤੋਂ ਸਵੇਰੇ 8 ਵਜੇ ਤੱਕ ਕੋਈ ਉਡਾਣ ਨਹੀਂ ਉਤਰ ਸਕੇਗੀ। 4 ਉਡਾਣਾਂ ਦਾ ਸਮਾਂ ਬਦਲਿਆ ਗਿਆ ਹੈ। ਜਾਣਕਾਰੀ ਮੁਤਾਬਕ ਦੁਪਹਿਰ 12.30 ਵਜੇ ਬੈਂਕਾਕ ਲਈ ਰਵਾਨਾ ਹੋਣ ਵਾਲੀ ਫਲਾਈਟ ਦੁਪਹਿਰ 3 ਵਜੇ ਟੇਕ ਆਫ ਕਰੇਗੀ।

ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ 17 ਨਵੰਬਰ ਤੱਕ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ ਪਰ ਇਸ ਤੋਂ ਬਾਅਦ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)