ਚੰਡੀਗੜ੍ਹ, 5 ਜਨਵਰੀ | ਅਗਲੇ 3 ਦਿਨਾਂ ਤੱਕ ਪੰਜਾਬ ਵਿਚ ਠੰਡ ਤੋਂ ਕੋਈ ਰਾਹਤ ਮਿਲਣ ਦੇ ਆਸਾਰ ਨਹੀਂ ਹਨ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਓਰੈਂਜ ਅਲਰਟ ਜਾਰੀ ਕਰ ਦਿੱਤਾ ਹੈ। ਠੰਡ ਦੇ ਨਾਲ-ਨਾਲ ਸੰਘਣੀ ਧੁੰਦ ਵੀ ਰਹੇਗੀ। ਦਿਨ ਦੇ ਤਾਪਮਾਨ ਵਿਚ ਵੀ ਗਿਰਾਵਟ ਆਉਣ ਦੀ ਸੰਭਾਵਨਾ ਹੈ।
ਸੀਤ ਲਹਿਰ ਚੱਲ ਰਹੀ ਹੈ, ਜਿਸ ਕਾਰਨ ਦਿਨ ਵਿਚ ਧੁੱਪ ਨਿਕਲਣ ਤੋਂ ਬਾਅਦ ਵੀ ਠੰਡੀ ਹਵਾ ਕਾਰਨ ਇਸ ਦਾ ਅਸਰ ਨਹੀਂ ਹੋ ਰਿਹਾ। ਧੁੰਦ ਕਾਰਨ ਵਿਜ਼ੀਬਿਲਟੀ ਵੀ 50 ਮੀਟਰ ਤੋਂ ਘੱਟ ਰਹਿ ਗਈ ਹੈ। ਮੌਸਮ ਨੂੰ ਦੇਖਦੇ ਹੋਏ ਅੱਜ 5 ਉਡਾਣਾਂ ਨੂੰ ਰੱਦ ਕੀਤਾ ਗਿਆ ਹੈ। ਇਨ੍ਹਾਂ ਵਿਚ ਚੰਡੀਗੜ੍ਹ ਤੋਂ ਦਿੱਲੀ, ਚੰਡੀਗੜ੍ਹ ਤੋਂ ਮੁੰਬਈ, ਚੰਡੀਗੜ੍ਹ ਤੋਂ ਹੈਦਰਾਬਾਦ, ਚੰਡੀਗੜ੍ਹ ਤੋਂ ਬੇਂਗਲੁਰੂ ਤੇ ਚੰਡੀਗੜ੍ਹ ਤੋਂ ਚੇਨਈ ਦੀਆਂ ਫਲਾਈਟਾਂ ਸ਼ਾਮਲ ਹਨ।
ਵੇਖੋ ਵੀਡੀਓ