ਮੁੰਬਈ। ਕਾਮੇਡੀ ਕੁਈਨ ਭਾਰਤੀ ਸਿੰਘ ਅਤੇ ਉਨ੍ਹਾਂ ਦੇ ਪਤੀ ਹਰਸ਼ ਲਿੰਬਾਚੀਆ ਦੀਆਂ ਮੁਸ਼ਕਿਲਾਂ ਇੱਕ ਵਾਰ ਫਿਰ ਵੱਧਦੀਆਂ ਨਜ਼ਰ ਆ ਰਹੀਆਂ ਹਨ। NCB ਨੇ ਡਰੱਗਜ਼ ਮਾਮਲੇ ਨੂੰ ਲੈ ਕੇ ਭਾਰਤੀ ਅਤੇ ਹਰਸ਼ ‘ਤੇ ਇਕ ਵਾਰ ਫਿਰ ਸ਼ਿਕੰਜਾ ਕੱਸਿਆ ਹੈ। ਐਨਸੀਬੀ ਨੇ ਅਦਾਲਤ ਵਿੱਚ ਜੋੜੇ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਹੈ।
ਜਾਣਕਾਰੀ ਮੁਤਾਬਕ NCB ਨੇ ਕਾਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਲਿੰਬਾਚੀਆ ਖਿਲਾਫ ਅਦਾਲਤ ‘ਚ 200 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ।
ਇਹ ਚਾਰਜਸ਼ੀਟ ਨਸ਼ੀਲੇ ਪਦਾਰਥਾਂ ਦੇ ਮਾਮਲੇ ‘ਚ ਦਾਇਰ ਕੀਤੀ ਗਈ ਹੈ। ਦੱਸ ਦੇਈਏ ਕਿ ਇਸ ਜੋੜੇ ਨੂੰ ਸਾਲ 2020 ਵਿੱਚ ਡਰੱਗਜ਼ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਫਿਲਹਾਲ ਉਹ ਜ਼ਮਾਨਤ ‘ਤੇ ਬਾਹਰ ਹਨ ਪਰ ਹੁਣ ਇੱਕ ਵਾਰ ਫਿਰ ਭਾਰਤੀ ਅਤੇ ਹਰਸ਼ ਦੀਆਂ ਮੁਸ਼ਕਿਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ।
ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੇ 2020 ਦੇ ਅਖੀਰ ਵਿੱਚ ਭਾਰਤੀ ਅਤੇ ਹਰਸ਼ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਭਾਰਤੀ ਅਤੇ ਹਰਸ਼ ਦੇ ਘਰ ਅਤੇ ਦਫਤਰ ‘ਤੇ ਵੀ ਛਾਪੇਮਾਰੀ ਕੀਤੀ ਗਈ, ਜਿਥੋਂ 86.50 ਗ੍ਰਾਮ ਗਾਂਜਾ ਜ਼ਬਤ ਕੀਤਾ ਗਿਆ।
ਐਨਸੀਬੀ ਨੇ ਦਾਅਵਾ ਕੀਤਾ ਸੀ ਕਿ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਲਿੰਬਾਚੀਆ ਦੋਵਾਂ ਨੇ ਪੁੱਛਗਿੱਛ ਦੌਰਾਨ ਗਾਂਜੇ ਦਾ ਸੇਵਨ ਕਰਨ ਦੀ ਗੱਲ ਸਵੀਕਾਰ ਕੀਤੀ ਸੀ। ਇਸ ਤੋਂ ਬਾਅਦ ਭਾਰਤੀ ਸਿੰਘ ਨੂੰ ਐਨਡੀਪੀਐਸ ਐਕਟ 1986 ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕਰ ਲਿਆ ਗਿਆ। ਬਾਅਦ ‘ਚ ਦੋਵੇਂ ਜ਼ਮਾਨਤ ‘ਤੇ ਬਾਹਰ ਆ ਗਏ।