ਜਲੰਧਰ . ਪੁਲਿਸ ਕਮਿਸ਼ਨਰੇਟ ਅਤੇ ਨਾਰਕੋਟਿਕ ਕੰਟਰੋਲ ਬਿਊਰੋ ਵਲੋਂ ਸਾਂਝੀ ਕਾਰਵਾਈ ਦੌਰਾਨ ਬਸਤੀ ਬਾਵਾ ਖੇਲ ਤੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 3000 ਟ੍ਰਾਮਾਡੋਲ ਗੋਲੀਆਂ ਜ਼ਬਤ ਕੀਤੀਆਂ ਗਈਆਂ। ਦੋਵਾਂ ਦੋਸ਼ੀਆਂ ਦੀ ਪਹਿਚਾਣ ਜੈ ਪ੍ਰਕਾਸ਼ ਗਲੀ ਨੰਬਰ 4 ਅਤੇ ਅਜੈ ਕੁਮਾਰ ਬਸਤੀ ਬਾਵਾ ਖੇਲ ਦੇ ਰਾਜ ਨਗਰ ਵਜੋਂ ਹੋਈ ਹੈ।
ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੁਪਤ ਸੂਚਨਾ ‘ਤੇ ਪੁਲਿਸ ਕਮਿਸ਼ਨਰੇਟ ਦੀ ਟੀਮ ਜਿਸ ਦੀ ਅਗਵਾਈ ਇੰਸਪੈਕਟਰ ਜਗਦੇਵ ਸਿੰਘ, ਸਹਾਇਕ ਸਬ ਇੰਸਪੈਕਟਰ ਮੁਕੇਸ਼ ਅਤੇ ਸਿਪਾਹੀ ਜਸਪ੍ਰੀਤ ਅਤੇ ਨਾਰਕੋਟਿਕ ਕੰਟਰੋਲ ਬਿਊਰੋ ਦੀ ਟੀਮ ਜਿਸ ਵਿੱਚ ਸਹਾਇਕ ਡਾਇਰੈਕਟਰ ਸੰਦੀਪ ਕੁਮਾਰ ਯਾਦਵ, ਇੰਟੈਲੀਜੈਂਸ ਅਫ਼ਸਰ ਜੇ.ਪੀ.ਸਿੰਘ, ਵਿਕਾਸ ਸਿੰਘ, ਸੁਜੀਤ ਕੁਮਾਰ ਸ਼ਾਮਿਲ ਸਨ ਵਲੋਂ ਬਸਤੀ ਬਾਵਾ ਖੇਲ ਵਿਖੇ ਦੋਸ਼ੀਆਂ ਨੂੰ ਕਾਬੂ ਕਰਕੇ ਇਨਾਂ ਪਾਸੋਂ ਟ੍ਰਾਮਾਡੋਲ ਦੀਆਂ ਗੋਲੀਆਂ ਜ਼ਬਤ ਕੀਤੀਆਂ ਗਈਆਂ।
ਉਨ੍ਹਾਂ ਦੱਸਿਆ ਕਿ ਨਾਰਕੋਟਿਕ ਕੰਟਰੋਲ ਬਿਊਰੋ ਵਲੋਂ ਐਨ.ਡੀ.ਪੀ.ਐਸ.ਐਕਟ ਦੀ ਧਾਰਾ 8,22,25,29 ਅਤੇ 60 ਤਹਿਤ ਦੋਸ਼ੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ ਅਤੇ ਜ਼ਬਤ ਗੋਲੀਆਂ ਦੇ ਸਰੋਤਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ।
ਪੁਲਿਸ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਲਈ ਪੁਲਿਸ ਕਮਿਸ਼ਨਰੇਟ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਇਸ ਘਿਨੌਣੇ ਜੁਰਮ ਵਿੱਚ ਲਿਪਤ ਵਿਅਕਤੀਆਂ ਖਿਲਾਫ਼ ਜੀਰੋ ਟੋਲਰੇਂਸ ਨੀਤੀ ਨੂੰ ਅਪਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮਨੁੱਖਤਾ ਵਿਰੁੱਧ ਜੁਰਮ ਵਿੱਚ ਜੋੜੇ ਮਰਦ ਜਾਂ ਔਰਤ ਭਾਵੇਂ ਉਹ ਕਿੰਨਾ ਵੀ ਅਸਰ ਰਸੂਖ ਰੱਖਦਾ ਹੈ ਨੂੰ ਕਮਿਸ਼ਨਰੇਟ ਪੁਲਿਸ ਵਲੋਂ ਕਿਸੇ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਭੁੱਲਰ ਨੇ ਕਿਹਾ ਕਿ ਪੁਲਿਸ ਕਮਿਸ਼ਨਰੇਟ ਵਲੋਂ ਜਿਥੇ ਨਸ਼ਿਆਂ ਦੀ ਸਪਲਾਈ ਅਤੇ ਇਸ ਨੂੰ ਜੜੋਂ ਖ਼ਤਮ ਕਰਨ ਲਈ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ।