ਕਮਿਸ਼ਨਰੇਟ ਪੁਲਿਸ ਵਲੋਂ 8049 ਲੋਕਾਂ ਨੂੰ ਮਾਸਕ ਨਾ ਪਹਿਨਣ ‘ਤੇ 33.70 ਲੱਖ ਜੁਰਮਾਨਾ

0
741

ਜਲੰਧਰ. ਕਮਿਸ਼ਨਰੇਟ ਪੁਲਿਸ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੁਆਰਾ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਜਾਣਬੁੱਝ ਕੇ ਮਾਸਕ ਨਾ ਪਾਉਣ ਵਾਲੇ 8049 ਲੋਕਾਂ ਦੇ ਚਲਾਨ ਕਰਕੇ ਉਨਾ ਪਾਸੋਂ 33.70 ਲੱਖ ਰੁਪਏ ਦਾ ਜੁਰਮਾਨਾ ਵਸੂਲ ਕੀਤਾ ਗਿਆ ਹੈ।  

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵਲੋਂ ਮਾਸਕ ਨਾ ਪਾਉਣ ‘ਤੇ 8049 ਵਿਅਕਤੀਆਂ ਨੂੰ 33.70 ਲੱਖ ਰੁਪਏ ਦਾ ਜੁਰਮਾਨਾ ਕਰਨ ਤੋਂ ਇਲਾਵਾ ਹੋਮ ਕੁਆਰੰਟੀਨ ਦੇ ਨਿਯਮਾਂ ਦੀ ਉਲੰਘਣਾ ਕਰਨ ‘ਤੇ ਹੁਣ ਤੱਕ 25 ਵਿਅਕਤੀਆਂ ਨੂੰ 41000 ਰੁਪਏ ਦਾ ਜੁਰਮਾਨਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵਲੋਂ ਜਨਤਕ ਥਾਵਾਂ ‘ਤੇ ਥੁੱਕਣ ਕਰਕੇ 284 ਲੋਕਾਂ ਨੂੰ 31600 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ 34662 ਟਰੈਫਿਕ ਚਲਾਨ ਕਰਕੇ 1991 ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵਲੋਂ 39 ਚੋਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ 66000 ਰੁਪਏ ਅਤੇ 23 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ ‘ਤੇ 11500 ਰੁਪਏ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ ਅਤੇ ਇਸ ਤੋਂ ਇਲਾਵਾ 39 ਵਿਅਕਤੀਆਂ ਨੂੰ ਸਮਾਜਿਕ ਦੂਰੀ ਦੀ ਪਾਲਣਾ ਨਾ ਕਰਨ ‘ਤੇ 66000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।  ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਪੁਲਿਸ ਵਲੋਂ 205 ਟਰੈਫਿਕ ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 214 ਲੋਕਾਂ ਨੂੰ ਮਾਸਕ ਨਾ ਪਾਉਣ ‘ਤੇ ਚਲਾਨ ਕਰਕੇ 107000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

                       ਸ੍ਰੀ ਭੁੱਲਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਵਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇਹ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਕੋਵਿਡ-19 ਮਹਾਂਮਾਰੀ ਤੋਂ ਬਚਾਊ ਲਈ ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪੂਰੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।