ਜਲੰਧਰ | ਜ਼ਿਮਨੀ ਚੋਣ ਤੋਂ ਪਹਿਲਾਂ ਪਾਰਟੀ ਤਬਦੀਲੀ ਦਾ ਦੌਰ ਸ਼ੁਰੂ ਹੋ ਗਿਆ ਹੈ। ਕੱਲ ਭਾਜਪਾ ਦੇ ਕਈ ਆਗੂ ਕਾਂਗਰਸ ‘ਚ ਸ਼ਾਮਲ ਹੋ ਗਏ ਹਨ। ਅੱਜ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਰਾਜੀਵ ਓਮਕਾਰ ਟਿੱਕਾ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਟਿੱਕਾ ਪਿਛਲੇ ਕਾਫੀ ਸਮੇਂ ਤੋਂ ਕਾਂਗਰਸ ਪਾਰਟੀ ਤੋਂ ਨਾਰਾਜ਼ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਉਹ ਜਲੰਧਰ ‘ਚ ਹੋਣ ਵਾਲੀਆਂ ਉਪ ਚੋਣ ‘ਚ ਕਾਂਗਰਸ ਵੱਲੋਂ ਅਣਦੇਖੀ ਕੀਤੇ ਜਾਣ ਤੋਂ ਨਾਰਾਜ਼ ਸਨ।
ਦੱਸ ਦਈਏ ਕਿ ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਸੁਰਿੰਦਰ ਕੌਰ ਨੂੰ ਉਮੀਦਵਾਰ ਬਣਾਇਆ ਹੈ ਪਰ ਕਈ ਕੌਂਸਲਰ ਅਤੇ ਆਗੂ ਸੁਰਿੰਦਰ ਕੌਰ ਨੂੰ ਟਿਕਟ ਮਿਲਣ ਤੋਂ ਨਾਰਾਜ਼ ਸਨ ਕਿਉਂਕਿ ਉਹ ਵੀ ਟਿਕਟ ਲਈ ਦਾਅਵੇਦਾਰੀ ਪੇਸ਼ ਕਰ ਰਹੀ ਸੀ।
ਹੁਣ ਟਿੱਕਾ ਨੇ ਅਸਤੀਫਾ ਦੇ ਕੇ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਟਿੱਕਾ ਦਾ ਵੈਸਟ ਹਲਕੇ ‘ਚ ਕਾਫੀ ਪ੍ਰਭਾਵ ਹੈ। ਟਿੱਕਾ ਨੇ ਪੱਛਮੀ ਹਲਕੇ ਤੋਂ ਟਿਕਟ ਲਈ ਵੀ ਦਾਅਵਾ ਪੇਸ਼ ਕੀਤਾ ਸੀ ਪਰ ਕਾਂਗਰਸ ਨੇ ਉਨ੍ਹਾਂ ਨੂੰ ਟਿਕਟ ਨਾ ਦੇਣ ਦੀ ਬਜਾਏ ਸੁਰਿੰਦਰ ਕੌਰ ਨੂੰ ਟਿਕਟ ਦੇ ਦਿੱਤੀ।