ਪੰਜਾਬ ਵਿਧਾਨ ਸਭਾ ਸੈਸ਼ਨ ਵਿਚ ਹੋਇਆ ਜ਼ਬਰਦਸਤ ਹੰਗਾਮਾ

0
482

ਚੰਡੀਗੜ੍ਹ, 20 ਅਕਤੂਬਰ | ਪੰਜਾਬ ਵਿਧਾਨ ਸਭਾ ਸੈਸ਼ਨ ਵਿਚ ਕਾਂਗਰਸ ਨੇ ਕੀਤਾ ਜ਼ਬਰਦਸਤ ਹੰਗਾਮਾ ਕੀਤਾ, ਉਸਨੇ ਬਿੱਲਾਂ ਨੂੰ ਲੈ ਕੇ ਮੁੱਦਾ ਚੁੱਕਿਆ। ਪੰਜਾਬ ਵਿਧਾਨ ਸਭਾ ਦੇ ਇਤਿਹਾਸ ’ਚ ਪਹਿਲੀ ਵਾਰ ਸਮੁੱਚੀ ਪੇਪਰਲੈੱਸ ਕਾਰਵਾਈ ਸ਼ੁਰੂ ਹੋ ਗਈ ਹੈ।। ਸੈਸ਼ਨ ਸਵੇਰੇ 11 ਵਜੇ ਸ਼ੁਰੂ ਹੋਇਆ। ਸੈਸ਼ਨ ‘ਚ ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ, ਜਿਸ ਵਿਚ ਗਾਇਕ ਸੁਰਿੰਦਰ ਸ਼ਿੰਦਾ, ਸ਼ਹੀਦ ਅੰਮ੍ਰਿਤਪਾਲ ਸਿੰਘ ਨੂੰ ਵੀ ਸ਼ਰਧਾਜਲੀ ਭੇਟ ਕੀਤੀ ਗਈ। ਸਦਨ ਦੀ ਕਾਰਵਾਈ ਮੁਲਤਵੀ ਹੋਣ ਤੋਂ ਮਗਰੋਂ ਮੁੜ ਸ਼ੁਰੂ ਹੋ ਗਈ ਹੈ। ਕਾਂਗਰਸ ਨੇ ਗਵਰਨਰ ਨਾਲ ਤਕਰਾਰ ਦਾ ਮੁੱਦਾ ਚੁੱਕਿਆ ਹੈ। ਜ਼ਿਕਰਯੋਗ ਹੈ ਕਿ ਗਵਰਨਰ ਨੇ ਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਦੱਸਿਆ ਸੀ, ਜਿਸ ਦਾ ਹੀ ਮੁੱਦਾ ਕਾਂਗਰਸ ਵੱਲੋਂ ਚੁੱਕਿਆ ਗਿਆ ਹੈ।

ਪੰਜਾਬ ਵਿਧਾਨ ਸਭਾ ‘ਚ ਪ੍ਰਤਾਪ ਬਾਜਵਾ ਨੇ ਸਵਾਲ ਕੀਤਾ ਕਿ ਰਾਜਪਾਲ ਸੈਸ਼ਨ ਨੂੰ ਗੈਰ-ਕਾਨੂੰਨੀ ਮਨ ਰਹੇ ਹਨ। ਕਿਰਪਾ ਕਰਕੇ ਦੱਸੋ ਕਿ ਸੈਸ਼ਨ ਕਾਨੂੰਨੀ ਹੈ ਜਾਂ ਗੈਰ-ਕਾਨੂੰਨੀ। ਸਪੀਕਰ ਕੁਲਤਾਰ ਸੰਧਵਾ ਨੇ ਕਿਹਾ ਕਿ ਸਪੀਕਰ ਹੋਣ ਦੇ ਨਾਤੇ ਉਹ ਸੈਸ਼ਨ ਨੂੰ ਕਾਨੂੰਨੀ ਸਮਝਦੇ ਹਨ। ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਸੈਸ਼ਨ ਕਾਨੂੰਨੀ ਹੈ। ਸਦਨ ਵਿਚ ਹੰਗਾਮਾ ਮਚਿਆ ਹੋਇਆ ਹੈ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਤੇ ਸੂਬਾ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਕਹਿਣਾ ਹੈ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੈਸ਼ਨ ਨੂੰ ਗ਼ੈਰ ਕਾਨੂੰਨੀ ਦੱਸਿਆ ਹੈ। ਜੇਕਰ ਸੈਸ਼ਨ ਗ਼ੈਰ ਕਾਨੂੰਨੀ ਹੈ ਫਿਰ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ। ਬਾਜਵਾ ਨੇ ਕਿਹਾ ਕਿ ਅਜੇ ਤੱਕ ਵਿਧਾਨ ਸਭਾ ’ਚ ਹੋਣ ਵਾਲੇ ਬਿਜ਼ਨੈੱਸ ਸਬੰਧੀ ਕੋਈ ਜਾਣਕਾਰੀ ਵਿਧਾਇਕਾਂ ਨੂੰ ਨਹੀਂ ਦਿੱਤੀ ਗਈ।