ਜਲੰਧਰ ਜ਼ਿਮਨੀ ਚੋਣ ਲਈ ਕਾਂਗਰਸ ਨੇ ਹਿਮਾਚਲ ਦੇ ਉਪ CM ਨੂੰ ਕੀਤਾ ਇੰਚਾਰਜ ਨਿਯੁਕਤ

0
150

ਪੰਜਾਬ ਦੇ ਜਲੰਧਰ ‘ਚ ਹੋਣ ਵਾਲੀ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਕਾਂਗਰਸ ਸਰਗਰਮ ਹੋ ਗਈ ਹੈ। ਕਾਂਗਰਸ ਹਾਈਕਮਾਂਡ ਨੇ ਪੰਜਾਬ ਦੀਆਂ ਲੋਕ ਸਭਾ ਜ਼ਿਮਨੀ ਚੋਣਾਂ ਲਈ ਪੱਤਰ ਜਾਰੀ ਕੀਤਾ ਹੈ। ਜਿਸ ਵਿਚ ਉਨ੍ਹਾਂ ਨੇ ਜਲੰਧਰ ਦੀ ਉਪ ਚੋਣ ਲਈ ਹਿਮਾਚਲ ਦੇ ਡਿਪਟੀ CM ਮੁਕੇਸ਼ ਅਗਨੀਹੋਤਰੀ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਇਕ ਪੱਤਰ ਜਾਰੀ ਕਰਦਿਆਂ ਕਿਹਾ ਹੈ ਕਿ ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਉਪ ਚੋਣ ਦਾ ਕਾਰਜਭਾਰ ਸੌਂਪਿਆ ਹੈ।

ਕਾਂਗਰਸ ਪਾਰਟੀ ਹਾਈਕਮਾਂਡ ਨੇ ਮੁਕੇਸ਼ ਅਗਨੀਹੋਤਰੀ ਨੂੰ ਉਨ੍ਹਾਂ ਦੇ ਚੋਣਾ ਦੇ ਤਜਰਬੇ ਅਤੇ ਪ੍ਰਭਾਵੀ ਅੰਦਾਜ਼ ਦੇ ਮੱਦੇਨਜ਼ਰ ਜਲੰਧਰ ਵਿੱਚ ਹੋਣ ਵਾਲੀਆਂ ਲੋਕ ਸਭਾ ਉਪ ਚੋਣਾਂ ਲਈ ਇਹ ਜ਼ਿੰਮੇਵਾਰੀ ਦਿੱਤੀ ਹੈ।