ਰੋਪੜ ‘ਚ ਕਾਂਗਰਸੀ ਪਤੀ-ਪਤਨੀ ਦੀ ਗੋਲੀਆਂ ਮਾਰ ਕੇ ਹੱਤਿਆ; ਅਣਪਛਾਤਿਆਂ ਨੇ ਰੰਜਿਸ਼ਨ ਦਿੱਤਾ ਵਾਰਦਾਤ ਨੂੰ ਅੰਜਾਮ

0
4219

ਰੋਪੜ/ਸ੍ਰੀ ਅਨੰਦਪੁਰ ਸਾਹਿਬ, 31 ਅਕਤੂਬਰ | ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਕਾਂਗਰਸੀ ਪਤੀ-ਪਤਨੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸ ਦਈਏ ਕਿ ਰੋਪੜ ‘ਚ ਪਤੀ-ਪਤਨੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਬੇਟੇ ਨੂੰ ਗੰਭੀਰ ਹਾਲਤ ‘ਚ ਚੰਡੀਗੜ੍ਹ ਰੈਫਰ ਕੀਤਾ ਗਿਆ। ਇਹ ਘਟਨਾ ਬੀਤੀ ਰਾਤ ਨੂਰਪੁਰ ਬੇਦੀ ਦੇ ਪਿੰਡ ਕਰਤਾਰਪੁਰ ਵਿਚ ਵਾਪਰੀ। ਮ੍ਰਿਤਕਾਂ ਦੀ ਪਛਾਣ ਮਹਿਲਾ ਕਾਂਗਰਸ ਬਲਾਕ ਸਮਿਤੀ ਮੈਂਬਰ ਭੋਲੀ ਦੇਵੀ ਦੀ ਭੈਣ ਗੀਤਾ ਅਤੇ ਉਸ ਦੇ ਪਤੀ ਕਰਮਚੰਦ ਵਜੋਂ ਹੋਈ ਹੈ।

नूरपुर बेदी पुलिस स्टेशन में जमा गांव के तमाम लोग

ਥਾਣਾ ਸਦਰ ਦੇ ਇੰਚਾਰਜ ਗੁਰਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 10 ਵਜੇ ਪਿੰਡ ਕਰਤਾਰਪੁਰ ਵਿਚ 2 ਪਰਿਵਾਰਾਂ ਵਿਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਰਿਸ਼ਤੇਦਾਰਾਂ ਨੇ ਇਹ ਵਾਰਦਾਤ ਕੀਤੀ। ਕਰੀਬ 15-20 ਲੋਕ ਹਥਿਆਰਾਂ ਨਾਲ ਲੈਸ ਹੋ ਕੇ ਆਏ, ਹਮਲਾ ਕੀਤਾ ਤੇ ਗੀਤਾ, ਕਰਮਚੰਦ ਅਤੇ ਉਨ੍ਹਾਂ ਦੇ ਬੇਟੇ ਸੰਜੂ ਨੂੰ ਗੋਲੀ ਮਾਰ ਦਿੱਤੀ। ਪਰਿਵਾਰਕ ਮੈਂਬਰ ਉਨ੍ਹਾਂ ਨੂੰ ਤੁਰੰਤ ਹਸਪਤਾਲ ਲੈ ਗਏ, ਜਿਥੇ ਡਾਕਟਰਾਂ ਨੇ ਜੋੜੇ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਸੰਜੂ ਰੈਫਰ ਕਰ ਦਿੱਤਾ।

ਪੁਲਿਸ ਨੇ ਰਵੀ ਕੁਮਾਰ, ਕਾਲਾ, ਜਸਵੰਤ, ਰਤੀਰਾਮ, ਰੋਹਿਤ ਕੁਮਾਰ, ਨੀਰਜ ਕੁਮਾਰ, ਪੰਪਾ, ਲਵਲੀ, ਧਰਮਪਾਲ, ਜੈਚੰਦ ਸਮੇਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।