ਪੰਜਾਬ ਵਿਧਾਨ ਸਭਾ ‘ਚ ਕਾਂਗਰਸੀ ਆਗੂ ਪ੍ਰਤਾਪ ਬਾਜਵਾ ਦੀ ਸਿਹਤ ਮੰਤਰੀ ਨਾਲ ਖੜਕੀ, ਗਰਮ ਹੋਇਆ ਮਾਹੌਲ

0
506

ਚੰਡੀਗੜ੍ਹ, 28 ਨਵੰਬਰ | ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੌਰਾਨ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਸਵਾਲ ਪੁੱਛਿਆ ਕਿ ਇੰਨੇ ਆਮ ਆਦਮੀ ਕਲੀਨਿਕ ਪੂਰੇ ਪੰਜਾਬ ‘ਚ ਖੋਲ੍ਹੇ ਗਏ ਹਨ ਪਰ ਮੇਰੇ ਹਲਕੇ ਕਾਦੀਆਂ ‘ਚ ਕਿੰਨੇ ਆਮ ਆਦਮੀ ਕਲੀਨਿਕ ਖੋਲ੍ਹ ਗਏ ਹਨ, ਮੰਤਰੀ ਇਸ ਸਵਾਲ ਦਾ ਜਵਾਬ ਦੇਣ।

ਇਸ ਦਾ ਜਵਾਬ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਸਮੇਂ ਜ਼ਿਲ੍ਹਾ ਗੁਰਦਾਸਪੁਰ ‘ਚ 35 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ। ਗੁਰਦਾਸਪੁਰ ਅਤੇ ਪਠਾਨਕੋਟ ‘ਚ 70 ਹੋਰ ਆਮ ਆਦਮੀ ਕਲੀਨਿਕਾਂ ਨੂੰ ਮਨਜ਼ੂਰੀ ਮਿਲ ਗਈ ਹੈ।

ਸਿਹਤ ਮੰਤਰੀ ਨੇ ਬਾਜਵਾ ਨੂੰ ਭਰੋਸਾ ਦਿੱਤਾ ਕਿ ਜਿੰਨੇ ਇਨ੍ਹਾਂ ਦੇ ਸਬ-ਡਵੀਜ਼ਨ ਹਸਪਤਾਲ ਹਨ, ਉਨ੍ਹਾਂ ‘ਚ ਡਾਕਟਰ, ਦਵਾਈਆਂ ਅਤੇ ਮਸ਼ੀਨਾਂ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਦੇ ਹਲਕੇ ‘ਚ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਜਾਵੇਗੀ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਬਜਟ ਦੀ ਕੋਈ ਕਮੀ ਨਹੀਂ ਹੈ।