ਚੰਡੀਗੜ੍ਹ ‘ਚ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ; SYL ਨੂੰ ਲੈ ਕੇ ਕਰ ਰਹੇ ਸਨ ਪ੍ਰਦਰਸ਼ਨ

0
530

ਚੰਡੀਗੜ੍ਹ, 9 ਅਕਤੂਬਰ | ਪੰਜਾਬ ਕਾਂਗਰਸ ਵੱਲੋਂ ਚੰਡੀਗੜ੍ਹ ਵਿਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਹ ਪੰਜਾਬ ਅਤੇ ਹਰਿਆਣਾ ਦੇ ਵਿਵਾਦ ਕਾਰਨ SYL ਨਹਿਰ ਸਬੰਧੀ ਗਵਰਨਰ ਹਾਊਸ ਜਾਣਾ ਚਾਹੁੰਦੇ ਸਨ ਹਾਲਾਂਕਿ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਲਈ ਰਸਤੇ ਵਿਚ ਬੈਰੀਕੇਡਿੰਗ ਕੀਤੀ ਗਈ ਸੀ। ਜਦੋਂ ਕਾਂਗਰਸੀ ਬੈਰੀਕੇਡ ’ਤੇ ਚੜ੍ਹੇ ਤਾਂ ਪੁਲਿਸ ਨੇ ਵਾਟਰ ਕੈਨਲ ਦੀ ਵਰਤੋਂ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਕਾਂਗਰਸੀਆਂ ਨੂੰ ਹਿਰਾਸਤ ਵਿਚ ਲੈ ਲਿਆ।

ਚੰਡੀਗੜ੍ਹ ਪੁਲਿਸ ਵੱਲੋਂ ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਉਹ ਪੰਜਾਬ ਦੇ ਪਾਣੀ ਦੀ ਇਕ ਬੂੰਦ ਵੀ ਕਿਸੇ ਸੂਬੇ ਨੂੰ ਨਹੀਂ ਦੇਣਗੇ। ਕਾਂਗਰਸ ਦੇ ਵਿਰੋਧ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਨੇ ਸੈਕਟਰ 16 ਚੌਕ ਤੋਂ ਪੀਜੀਆਈ ਚੰਡੀਗੜ੍ਹ ਨੂੰ ਜਾਣ ਵਾਲੀ ਸੜਕ ’ਤੇ ਟਰੈਫਿਕ ਡਾਇਵਰਟ ਕਰ ਦਿੱਤਾ ਹੈ। ਚੰਡੀਗੜ੍ਹ ਪੁਲਿਸ ਨੇ ਅਮਨ ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਲੋਕਾਂ ਨੂੰ ਇਸ ਰਸਤੇ ’ਤੇ ਨਾ ਆਉਣ ਦੀ ਅਪੀਲ ਕੀਤੀ ਹੈ।