ਜਲੰਧਰ/ਅੰਮ੍ਰਿਤਸਰ/ਲੁਧਿਆਣਾ/ਮੋਗਾ/ਕਪੂਰਥਲਾ | ਕਾਂਗਰਸ ਨੇ 86 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਮੋਗਾ ਤੋਂ ਮੌਜੂਦਾ ਵਿਧਾਇਕ ਹਰਜੋਤ ਕਮਲ ਦੀ ਟਿਕਟ ਕੱਟ ਕੇ ਸੋਨੂੰ ਸੂਦ ਦੀ ਭੈਣ ਮਾਲਵਿਕਾ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਕਾਂਗਰਸ ਨੇ ਕਪੂਰਥਲਾ ਜਿਲ੍ਹੇ ਦੀ ਭੁਲੱਥ ਸੀਟ ਤੋਂ ਸੁਖਪਾਲ ਖਹਿਰਾ ਨੂੰ ਟਿਕਟ ਦਿੱਤਾ ਹੈ। ਸੁਖਪਾਲ ਖਹਿਰਾ ਫਿਲਹਾਲ ਮਨੀਲਾਂਡਰਿੰਗ ਦੇ ਕੇਸ ‘ਚ ਜੇਲ੍ਹ ਚ ਬੰਦ ਹਨ। ਹੁਣ ਵੇਖਣਾ ਇਹ ਹੋਵੇਗਾ ਕਿ ਉਨ੍ਹਾਂ ਨੂੰ ਜਮਾਨਤ ਮਿਲਦੀ ਹੈ ਜਾਂ ਜੇਲ੍ਹ ਤੋਂ ਹੀ ਚੋਣ ਲੜਣੀ ਪੈਂਦੀ ਹੈ।
2017 ਦੀਆਂ ਚੋਣਾਂ ‘ਚ ਸੁਖਪਾਲ ਖਹਿਰਾ ਨੇ ਆਮ ਆਦਮੀ ਦੀ ਪਾਰਟੀ ਤੋਂ ਚੋਣ ਲੜੀ ਸੀ ਅਤੇ ਭੁਲੱਥ ਸੀਟ ਤੋਂ ਜਿੱਤੇ ਸਨ। ਕੁਝ ਦਿਨ ਪਹਿਲਾਂ ਹੀ ਕਾਂਗਰਸ ਨੇ ਉਨ੍ਹਾਂ ਨੂੰ ਆਪਣੀ ਪਾਰਟੀ ‘ਚ ਸ਼ਾਮਿਲ ਕਰਵਾ ਲਿਆ ਸੀ।
ਗਾਇਕ ਸਿੱਧੂ ਮੂਸੇਵਾਲਾ ਨੂੰ ਮਾਨਸਾ ਤੋਂ ਟਿਕਟ ਦਿੱਤੀ ਗਈ ਹੈ। ਇੱਥੋਂ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਦਾ ਟਿਕਟ ਕੱਟ ਦਿੱਤਾ ਗਿਆ ਹੈ। ਮੂਸੇਵਾਲਾ ਨੂੰ ਕੁੱਝ ਦਿਨ ਪਹਿਲਾਂ ਹੀ ਸੀਐਮ ਚਰਨਜੀਤ ਚੰਨੀ ਅਤੇ ਪ੍ਰਧਾਨ ਨਵਜੋਤ ਸਿੱਧੂ ਨੇ ਕਾਂਗਰਸ ਵਿੱਚ ਸ਼ਾਮਿਲ ਕਰਵਾਇਆ ਸੀ।
ਪੜ੍ਹੋ ਪੂਰੀ ਲਿਸਟ
ਸੁਣੋ, ਕਿਸ-ਕਿਸ ਦਾ ਟਿਕਟ ਕੱਟਿਆ ਗਿਆ