ਕਾਂਗਰਸ ਦੇ ਆਦੇਸ਼, 20 ਅਪ੍ਰੈਲ ਸ਼ਾਮ 6 ਵਜੇ ਘਰਾਂ ‘ਚੋਂ ਲਾਓ “ਜੋ ਬੋਲੇ ਸੋ ਨਿਹਾਲ” ਦੇ ਜੈਕਾਰੇ

0
5649

ਚੰਡੀਗੜ੍ਹ . ਕੋਰੋਨਾਵਾਇਰਸ ਨਾਲ ਛਿੜੀ ਜੰਗ ਨਾਲ ਲੜਨ ਲਈ ਪੰਜਾਬ ਕਾਂਗਰਸ ਕਮੇਟੀ ਨੇ 20 ਅਪਰੈਲ ਨੂੰ ਸ਼ਾਮ 6 ਵਜੇ ਘਰੋਂ ਹੀ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ, ਹਰ ਹਰ ਮਹਾਦੇਵ ਦੇ ਜੈਕਾਰੇ ਲਗਾਉਣ ਦੀ ਅਪੀਲ ਕੀਤੀ ਹੈ। ਕਾਂਗਰਸ ਕਮੇਟੀ ਨੇ ਇਸ ਸਬੰਧੀ ਇਕ ਪੱਤਰ ਜਾਰੀ ਕਰਕੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਿਰੁੱਧ ਵੱਡੇ ਪੱਧਰ ਉਤੇ ਜੰਗ ਲੜੀ ਜਾ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੁਚੱਜੀ ਅਗਵਾਈ ਕਰ ਰਹੇ ਹਨ। ਉਨ੍ਹਾਂ ਵੱਲ਼ੋਂ ਸੂਬੇ ਦੇ ਲੋਕਾਂ ਨੂੰ ਰਾਹਤ ਲਈ ਵਾਰ ਵਾਰ ਕੇਂਦਰ ਕੋਈ ਪਹੁੰਚ ਕੀਤੀ ਗਈ ਹੈ। ਇਸ ਔਖੀ ਘੜੀ ਵਿਚ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।

ਇਸ ਲਈ ਸਾਰਿਆਂ ਨੂੰ ਬੇਨਤੀ ਹੈ ਕਿ 20 ਅਪਰੈਲ ਨੂੰ ਸ਼ਾਮ 6 ਵਜੇ ਘਰੋਂ ਹੀ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ, ਹਰ ਹਰ ਮਹਾਦੇਵ ਦੇ ਜੈਕਾਰੇ ਲਗਾਏ ਜਾਣ।