ਲੁਧਿਆਣਾ ਨਗਰ ਨਿਗਮ ਚੋਣਾਂ ਲਈ ਕਾਂਗਰਸ ਨੇ ਸੂਚੀ ਕੀਤੀ ਜਾਰੀ, 63 ਉਮੀਦਵਾਰ ਐਲਾਨੇ

0
578

ਲੁਧਿਆਣਾ, 10 ਦਸੰਬਰ | ਪੰਜਾਬ ਵਿਚ 21 ਦਸੰਬਰ ਨੂੰ ਨਗਰ ਨਿਗਮ ਚੋਣਾਂ ਹੋਣੀਆਂ ਹਨ। ਨਤੀਜੇ ਵੀ ਸ਼ਾਮ ਨੂੰ ਆ ਜਾਣਗੇ। ਅੱਜ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਕੱਲ ਟਿੱਬਾ ਰੋਡ ’ਤੇ ਜ਼ਿਲਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਦੀ ਅਗਵਾਈ ਹੇਠ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਸਾਰੇ ਵਰਗਾਂ ਦੇ ਦਾਅਵੇਦਾਰਾਂ ਨੇ ਭਾਗ ਲਿਆ ਅਤੇ ਕਮੇਟੀ ਅਧਿਕਾਰੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ।

ਬਿਨੈਕਾਰਾਂ ਦਾ ਪਿਛਲਾ ਰਿਕਾਰਡ ਵੀ ਚੈੱਕ ਕੀਤਾ ਗਿਆ। ਦਰਖਾਸਤਾਂ ਦੀ ਮੁਕੰਮਲ ਰਿਪੋਰਟ ਤਿਆਰ ਕਰ ਕੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਭੇਜੀ ਗਈ, ਜਿਸ ਤੋਂ ਬਾਅਦ ਇਹ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ। ਕਾਂਗਰਸ ਆਪਣੇ ਪੁਰਾਣੇ ਚਿਹਰਿਆਂ ‘ਤੇ ਸੱਟਾ ਲਗਾ ਰਹੀ ਹੈ। ਕਾਂਗਰਸ ਛੱਡ ਕੇ ਹੋਰ ਸਿਆਸੀ ਪਾਰਟੀਆਂ ਵਿਚ ਸ਼ਾਮਲ ਹੋਏ ਕੌਂਸਲਰਾਂ ਦੀ ਥਾਂ ਨਵੇਂ ਚਿਹਰਿਆਂ ਨੂੰ ਮੈਦਾਨ ਵਿਚ ਉਤਾਰਿਆ ਜਾ ਰਿਹਾ ਹੈ।