ਲੁਧਿਆਣਾ, 12 ਦਸੰਬਰ | ਨਗਰ ਨਿਗਮ ਚੋਣਾਂ 21 ਦਸੰਬਰ ਨੂੰ ਹਨ। ਨਾਮਜ਼ਦਗੀ ਦਾਖ਼ਲ ਕਰਨ ਦਾ ਅੱਜ ਆਖਰੀ ਦਿਨ ਹੈ। ਇਸ ਦੌਰਾਨ ਕਾਂਗਰਸ ਪਾਰਟੀ ਨੇ 12 ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਹਾਲਾਂਕਿ 7 ਉਮੀਦਵਾਰਾਂ ਦੇ ਨਾਮ ਅਜੇ ਬਾਕੀ ਹਨ, ਬੀਤੀ ਰਾਤ ਆਮ ਆਦਮੀ ਪਾਰਟੀ ਨੇ ਆਪਣੇ 94 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਸੀ। ਵਾਰਡ ਨੰਬਰ 70 ਤੋਂ ਉਮੀਦਵਾਰ ਦਾ ਐਲਾਨ ਹੋਣਾ ਬਾਕੀ ਹੈ। ਅੱਜ ਸਾਰੀਆਂ ਪਾਰਟੀਆਂ ਦੇ ਉਮੀਦਵਾਰ ਨਾਮਜ਼ਦਗੀਆਂ ਦਾਖ਼ਲ ਕਰਨ ਲਈ ਵੱਖ-ਵੱਖ ਕੇਂਦਰਾਂ ‘ਤੇ ਪਹੁੰਚ ਰਹੇ ਹਨ।

ਵਿਧਾਇਕ ਗੁਰਪ੍ਰੀਤ ਗੋਗੀ ਆਪਣੀ ਪਤਨੀ ਸੁਖਚੈਨ ਨਾਲ ਅੱਜ ਸਕੂਟਰ ‘ਤੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨ ਪਹੁੰਚੇ। ਅਕਸਰ ਹੀ ਵਿਧਾਇਕ ਗੋਗੀ ਚੋਣਾਂ ਵਿਚ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਸੁਰਖੀਆਂ ਵਿਚ ਰਹਿੰਦੇ ਹਨ। ਜਦੋਂਕਿ ਅਕਾਲੀ ਦਲ ਨੇ ਬੀਤੀ ਰਾਤ 25 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਸੀ।

 

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)