ਜਲੰਧਰ ਨਗਰ ਨਿਗਮ ਚੋਣਾਂ ਲਈ ਕਾਂਗਰਸ ਨੇ ਦੂਜੀ ਸੂਚੀ ਕੀਤੀ ਜਾਰੀ, 26 ਉਮੀਦਵਾਰ ਉਤਾਰੇ ਮੈਦਾਨ ‘ਚ

0
378

ਜਲੰਧਰ, 12 ਦਸੰਬਰ | 21 ਦਸੰਬਰ ਨੂੰ ਹੋਣ ਵਾਲੀਆਂ ਜਲੰਧਰ ਨਗਰ ਨਿਗਮ ਚੋਣਾਂ ਲਈ ਕਾਂਗਰਸ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਵੱਲੋਂ ਜਾਰੀ ਕੀਤੀ ਗਈ ਸੂਚੀ ਵਿਚ 26 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ।

ਕਾਂਗਰਸ ਨੇ ਚਰਨਜੀਤ ਮੱਕੜ ਅਤੇ ਅਸ਼ਵਨੀ ਜੰਗਰਾਲ ਨੂੰ ਵੀ ਟਿਕਟਾਂ ਦਿੱਤੀਆਂ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਾਂਗਰਸ ਨੇ 58 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਸੀ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਲਈ ਨਗਰ ਨਿਗਮ ਚੋਣਾਂ 21 ਦਸੰਬਰ ਨੂੰ ਹੋਣਗੀਆਂ ਅਤੇ ਉਸੇ ਦਿਨ ਵੋਟਾਂ ਪੈਣ ਤੋਂ ਬਾਅਦ ਸ਼ਾਮ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਵੋਟਿੰਗ ਪ੍ਰਕਿਰਿਆ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੇਗੀ। ਇੱਥੇ ਦੱਸ ਦੇਈਏ ਕਿ ਪੰਜਾਬ ਵਿਚ ਫਗਵਾੜਾ, ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ਵਿਚ ਨਿਗਮ ਚੋਣਾਂ ਹੋਣੀਆਂ ਹਨ।