ਕੇਂਦਰ ਵਲੋਂ ਸੂਬੇ ਨਾਲ ਮਤਰੇਈ ਮਾਂ ਵਰਗਾ ਸਲੂਕ ਕਰਨ ਦੇ ਵਿਰੋਧ ‘ਚ 1 ਮਈ ਨੂੰ ਘਰਾਂ ਦੀਆਂ ਛੱਤਾਂ ‘ਤੇ ਤਿਰੰਗਾ ਲਹਿਰਾਏਗੀ ਕਾਂਗਰਸ

0
917

ਚੰਡੀਗੜ੍ਹ . ਪੰਜਾਬ ਕਾਂਗਰਸ ਨੇ ਕੇਂਦਰ ਸਰਕਾਰ ਵੱਲੋਂ ਗੈਰ ਭਾਜਪਾ ਸ਼ਾਸਿਤ ਸੂਬਿਆ ਨਾਲ ਕੋਰੋਨਾ ਖ਼ਿਲਾਫ਼ ਲੜਾਈ ਨੂੰ ਲੈ ਕੇ ਮਤਰੇਈ ਮਾਂ ਵਰਗੇ ਵਿਤਕਰੇ ਲਈ ਪੰਜਾਬ ਦੇ ਲੋਕਾਂ ਨੂੰ 1 ਮਈ ਨੂੰ ਆਪਣੇ ਆਪਣੇ ਘਰਾਂ ਦੀਆਂ ਛੱਤਾਂ ਉੱਪਰ ਤਿਰੰਗਾ ਲਹਿਰਾਉਣ ਦਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਪੰਜਾਬ ਨੂੰ ਬਣਦਾ ਹੱਕ ਨਾ ਦੇਣ ਦੇ ਵਿਰੋਧ ਵਿੱਚ ਕਾਂਗਰਸ ਵੱਲੋਂ 1 ਮਈ ਨੂੰ ਕੇਂਦਰ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓ ਕਾਨਫਰੰਂਸਿੰਗ ਰਾਹੀ ਪਾਰਟੀ ਵਿਧਾਇਕਾਂ ਨਾਲ ਗੱਲ ਕੀਤੀ ਸੀ। ਵਿਧਾਇਕਾਂ ਨੇ ਕਿਹਾ ਕਿ ਲਾਕਡਾਊਨ ਵਿੱਚ ਕੁਝ ਢਿੱਲ ਦਿੱਤੀ ਜਾਣੀ ਚਾਹੀਦੀ ਹੈ ਅਤੇ ਉਦਯੋਗ ਖੋਲ੍ਹਣੇ ਚਾਹੀਦੇ ਹਨ।