ਨਵੀਂ ਦਿੱਲੀ| ਅਜ਼ਰਬਾਈਜਾਨ ਦੀ ਰਾਜਧਾਨੀ ਬਾਕੂ ਤੋਂ ਭਾਰਤ ਲਿਆਂਦੇ ਗਏ ਗੈਂਗਸਟਰ ਸਚਿਨ ਨੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਹਿਰਾਸਤ ਵਿੱਚ ਕਈ ਵੱਡੇ ਖੁਲਾਸੇ ਕੀਤੇ ਹਨ।

ਸਚਿਨ ਨੇ ਪੁੱਛਗਿੱਛ ਦੌਰਾਨ ਦੱਸਿਆ ਹੈ ਕਿ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਰੀ ਪਲਾਨਿੰਗ ਦੁਬਈ ‘ਚ ਕੀਤੀ ਗਈ ਸੀ। ਜਦੋਂ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਰੀ ਵਿਉਂਤਬੰਦੀ ਕੀਤੀ ਜਾ ਰਹੀ ਸੀ, ਉਸ ਸਮੇਂ ਗੈਂਗਸਟਰ ਲਾਰੈਂਸ ਬਿਸ਼ਨੋਈ ਵੀ ਜੇਲ੍ਹ ਤੋਂ ਫ਼ੋਨ ‘ਤੇ ਉਨ੍ਹਾਂ ਨਾਲ ਲਗਾਤਾਰ ਸੰਪਰਕ ਵਿੱਚ ਸੀ।

ਸਚਿਨ ਨੇ ਪੁਲਿਸ ਨੂੰ ਇਹ ਵੀ ਦੱਸਿਆ ਕਿ ਉਹ ਗੈਂਗਸਟਰ ਵਿਕਰਮ ਬਰਾੜ ਨੂੰ ਪਹਿਲੀ ਵਾਰ ਦੁਬਈ ਵਿੱਚ ਮਿਲਿਆ ਸੀ। ਇਸ ਤੋਂ ਬਾਅਦ ਉਹ ਕਰੀਬ ਡੇਢ ਮਹੀਨਾ ਵਿਕਰਮ ਬਰਾੜ ਦੇ ਫਲੈਟ ਵਿੱਚ ਰਿਹਾ। ਇੱਥੋਂ ਉਹ ਅਜ਼ਰਬਾਈਜਾਨ ਲਈ ਰਵਾਨਾ ਹੋ ਗਿਆ। ਗੈਂਗਸਟਰ ਸਚਿਨ ਨੇ ਪੁਲਿਸ ਨੂੰ ਦੱਸਿਆ ਹੈ ਕਿ ਗੋਲਡੀ ਬਰਾੜ ਤੇ ਵਿਕਰਮ ਬਰਾੜ ਨੇ ਸਿੱਧੂ ਮੂਸੇਵਾਲਾ ਨੂੰ ਮਾਰਨ ਲਈ ਸਾਰੇ ਪੈਸੇ ਤੇ ਹਥਿਆਰਾਂ ਦਾ ਇੰਤਜ਼ਾਮ ਕੀਤਾ ਸੀ।


ਸਿੱਧੂ ਮੂਸੇਵਾਲਾ ਕਤਲ ਦੇ ਮਾਸਟਰ ਮਾਈਂਡ ਗੈਂਗਸਟਰ ਸਚਿਨ ਥਾਪਨ ਨੂੰ ਕੱਲ੍ਹ ਭਾਰਤ ਲਿਆਂਦਾ ਗਿਆ ਸੀ। ਸਚਿਨ ਗੈਂਗਸਟਰ ਲਾਰੈਂਸ ਦਾ ਭਾਣਜਾ ਹੈ। ਉਹ ਮੂਸੇਵਾਲਾ ਕਤਲ ਕਾਂਡ ਦੇ ਸਾਜ਼ਿਸ਼ਕਾਰਾਂ ਵਿੱਚੋਂ ਇੱਕ ਹੈ। ਕਤਲ ਤੋਂ ਕੁਝ ਸਮਾਂ ਪਹਿਲਾਂ ਉਹ ਜਾਅਲੀ ਪਾਸਪੋਰਟ ‘ਤੇ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਨਾਲ ਵਿਦੇਸ਼ ਭੱਜ ਗਿਆ ਸੀ। ਮੂਸੇਵਾਲਾ ਕਤਲ ਕੇਸ ਦੀ ਐਫਆਈਆਰ ਤੇ ਚਾਰਜਸ਼ੀਟ ਦੋਵਾਂ ਵਿੱਚ ਉਸ ਦਾ ਨਾਮ ਅੰਕਿਤ ਹੈ। ਦਿੱਲੀ ਪੁਲਿਸ ਅਨੁਸਾਰ ਸਚਿਨ ਨੇ ਹੀ ਹਰਿਆਣਾ ਦੇ ਸ਼ੂਟਰਾਂ ਨੂੰ ਬੋਲੇਰੋ ਮੁਹੱਈਆ ਕਰਵਾਈ ਸੀ ਜੋ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਸਨ। 


ਹਾਸਲ ਜਾਣਕਾਰੀ ਮੁਤਾਬਕ ਸਚਿਨ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਗਿਆ। ਇੱਥੋਂ ਉਸ ਨੂੰ 10 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਇਸ ਦੇ ਨਾਲ ਹੀ ਪੰਜਾਬ ਪੁਲਿਸ ਉਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ ਲਿਆਉਣ ਦੀ ਵੀ ਕੋਸ਼ਿਸ਼ ਕਰੇਗੀ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ